ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਅੱਜ ਰੇਲ ਟਰੈਕ ਉਤੇ ਲੱਗੇ ਪੱਕੇ ਮੋਰਚੇ ਦੇ 24 ਵੇਂ ਦਿਨ, ਰੋਸ ਪ੍ਰਦਰਸ਼ਨ ਕੀਤਾ ਤੇ ਸੰਘਰਸ਼ ਹੋਰ ਤੇਜ਼ ਕਰਦਿਆਂ 21 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਐਲਾਨ
19 ਅਕਤੂਬਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਹਮਾਇਤ
ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਅੱਜ ਰੇਲ ਟਰੈਕ ਉਤੇ ਲੱਗੇ ਪੱਕੇ ਮੋਰਚੇ ਦੇ 24 ਵੇਂ ਦਿਨ, ਰੋਸ ਪ੍ਰਦਰਸ਼ਨ ਕੀਤਾ ਤੇ ਸੰਘਰਸ਼ ਹੋਰ ਤੇਜ਼ ਕਰਦਿਆਂ 21 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਐਲਾਨ
19 ਅਕਤੂਬਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਹਮਾਇਤ
Ferozepur, October 17, 2020: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾ ਮਜ਼ਦੂਰਾਂ ਵਲੋਂ ਅੱਜ ਰੇਲ ਟਰੈਕ ਬਸਤੀ ਟੈਂਕਾਂ ਵਾਲੀ ਉਤੇ ਲੱਗੇ ਪੱਕੇ ਮੋਰਚੇ ਦੇ 24 ਵੇਂ ਦਿਨ ਸ਼ਮੂਲੀਅਤ ਕਰਕੇ ਪ੍ਰਧਾਨ ਮੰਤਰੀ ਵਲੋਂ ਖੇਤੀ ਆਰਡੀਨੈਂਸਾਂ ਦੇ ਹੱਕ ਵਿਚ MSP ਬੰਦ ਨਾ ਹੋਣ ਦੀ ਲਗਾਤਾਰ ਕੀਤੀ ਜਾ ਰਹੀ ਜਬਾਨੀ ਕਲਾਮੀ ਬਿਆਨਬਾਜੀ ਦੀ ਸਖਤ ਨਿੰਦਿਆਂ ਕਰਦਿਆਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ. ਕਿ 23 ਫਸਲਾਂ ਦੀ ( MSP ) ਨੂੰ ਸੰਵਿਧਾਨਿਕ ਦਰਜਾ ਦੇ ਕੇ ਮੌਲਿਕ ਅਧਿਕਾਰਾਂ ਵਿਚ ਸ਼ਾਮਿਲ ਕੀਤਾ ਜਾਵੇ. ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਹੋਵੇ ਤੇ ਡਾ : ਸੁਆਮੀਨਾਥਨ ਕਮੇਟੀ ਦੀਆਂ ਰਿਪੋਰਟ ਅਨੁਸਾਰ 2 ਧਾਰਾ ਮੁਤਾਬਕ ਲਾਗਤ ਖਰਚੇ ਗਿਣੇ ਜਾਣ ।
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ , ਗੁਰਲਾਲ ਸਿੰਘ ਪੰਡੋਰੀ ਰਣ ਸਿੰਘ , ਰਣਬੀਰ ਸਿੰਘ ਠੱਠਾ ਤੇ ਇੰਦਰਜੀਤ ਸਿੰਘ ਕੱਲੀਵਾਲਾ ਨੇ ਐਲਾਨ ਕੀਤਾ ਕਿ ਮੋਦੀ ਸਰਕਾਰ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਰੇਲ ਰੋਕੋ ਅੰਦੋਲਨ 21 ਅਕਤੂਬਰ ਤੱਕ ਜਾਰੀ ਰੱਖਿਆ ਜਾਵੇਗਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 19 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਕੀਤੇ ਜਾ ਰਹੇ ਘਿਰਾਓ ਦੀ ਪੁਰਜੋਰ ਹਮਾਇਤ ਕੀਤੀ ਗਈ ਹੈ । ਕਿਸਾਨ ਆਗੂਆਂ ਨੇ ਚੱਲ ਰਹੇ ਅੰਦੋਲਨ ਵਿਚ ਸ਼ਹੀਦ ਹੋ ਚੁੱਕੇ ਕਈ ਕਿਸਾਨਾਂ ਤੇ ਮਾਤਾ ਤੇਜ ਕੌਰ ਦੇ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜਾ , ਇਕ ਜੀਅ ਨੂੰ ਸਰਕਾਰੀ ਨੌਕਰੀ ਤੇ ਸਰਕਾਰੀ ਤੇ ਗੈਰ ਸਰਕਾਰੀ ਸਮੁੱਚਾ ਕਰਜਾ ਖਤਮ ਕਰਨ ਦੀ ਮੰਗ ਕਰਦਿਆਂ .
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਤਾੜਨਾ ਕੀਤੀ ਤੇ ਮੋਦੀ ਸਰਕਾਰ ਨਾਲ ਮਿਲੀ ਭੁਗਤ ਹੋਣ ਦਾ ਦੋਸ਼ ਲਗਾਇਆ । ਕਿਸਾਨ ਆਗੂਆਂ ਨੇ ਇਸ ਮੌਕੇ ਜੋਰਦਾਰ ਮੰਗ ਕੀਤੀ ਕਿ ਉਕਤ ਤਿੰਨੇ ਖੇਤੀ ਆਰਡੀਨੈਂਸ ਸਨਅਤਾਂ ਖੇਤੀ ਅਧਾਰਤ ਪਿੰਡਾਂ ਵਿਚੋਂ ਕਿਸਾਨਾਂ ਦੀ ਭਾਈਵਾਲੀ ਨਾਲ ਲਗਾਈਆਂ ਜਾਣ । ਅੰਦੋਲਨਕਾਰੀ ਕਿਸਾਨਾਂ ਉਤੇ ਹਰਿਆਣਾ ਵਿਚ ਕੀਤੇ ਪਰਚੇ ਰੱਦ ਕੀਤੇ ਜਾਣ । ਕਿਸਾਨ ਆਗੂਆਂ ਨੇ ਇਸ ਮੌਕੇ ਭਾਜਪਾ ਦੇ ਮੰਤਰੀਆਂ , ਸੰਸਦ ਮੈਂਬਰਾਂ , ਵਿਧਾਇਕ ਤੇ ਆਗੂਆਂ ਨੂੰ ਪਿੰਡਾਂ ਵਿਚ ਨਾਂਹ ਵੜਣ ਦੇਣ ਤੇ ਉਹਨਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਤੇ ਦੇਸ਼ ਵਿਆਪੀ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ।
ਅੱਜ ਦੇ ਰੋਸ ਪ੍ਰਦਰਸ਼ਨ ਨੂੰ ਕਿਸਾਨ ਆਗੂ ਨਰਿੰਦਰਪਾਲ ਸਿੰਘ ਜਤਾਲਾ , ਮੰਗਲ ਸਿੰਘ ਸਵਾਈਕੇ , ਗੁਰਨਾਮ ਸਿੰਘ ਅਲੀਕੇ , ਬੂਟਾਂ ਸਿੰਘ , ਰਛਪਾਲ ਸਿੰਘ ਗੱਟਾ ਬਾਦਸ਼ਾਹ , ਸੁਖਵੰਤ ਸਿੰਘ ਲੋਹਕਾ , ਗੁਰਮੇਲ ਸਿੰਘ ਫੱਤੇਵਾਲਾ , ਰਣਜੀਤ ਸਿੰਘ ਖੱਚਰਵਾਲਾ , ਹਰਫੂਲ ਸਿੰਘ ਦੂਲੇਵਾਲਾ , ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ , ਬਚਿੱਤਰ ਸਿੰਘ ਕੁਤਬਦੀਨ , ਖਿਲਾਰਾ ਸਿੰਘ ਪੰਨੂੰ , ਤੇ ਹਰਪਾਲ ਸਿੰਘ ਆਸਲ ਨੇ ਵੀ ਸੰਬੋਧਨ ਕੀਤਾ ।