ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋਂ ਅੱਜ ਰੇਲ ਟਰੈਕ ਉੱਤੇ ਲੱਗੇ ਪੱਕੇ ਮੋਰਚੇ ਦੇ 25ਵੇਂ ਦਿਨ -19 ਅਕਤੂਬਰ ਨੂੰ ਕੀਤੇ ਜਾ ਰਹੇ ਵਿਧਾਨ ਸਭਾ ਦੇ ਇਜਲਾਸ ਦਾ ਖਰੜਾ ਤੁਰੰਤ ਦੇਣ ਦੀ ਮੰਗ
23 ਅਕਤੂਬਰ ਨੂੰ ਅੰਮ੍ਰਿਤਸਰ, ਤਰਨਤਾਰਨ ਸਮੇਤ ਕਸਬਿਆਂ ਵਿੱਚ ਤੇ 25 ਅਕਤੂਬਰ ਨੂੰ ਪੰਜਾਬ ਭਰ ਪੁਤਲੇ ਫੂਕਣ ਦਾ ਐਲਾਨ
ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋਂ ਅੱਜ ਰੇਲ ਟਰੈਕ ਉੱਤੇ ਲੱਗੇ ਪੱਕੇ ਮੋਰਚੇ ਦੇ 25ਵੇਂ ਦਿਨ -19 ਅਕਤੂਬਰ ਨੂੰ ਕੀਤੇ ਜਾ ਰਹੇ ਵਿਧਾਨ ਸਭਾ ਦੇ ਇਜਲਾਸ ਦਾ ਖਰੜਾ ਤੁਰੰਤ ਦੇਣ ਦੀ ਮੰਗ
23 ਅਕਤੂਬਰ ਨੂੰ ਅੰਮ੍ਰਿਤਸਰ, ਤਰਨਤਾਰਨ ਸਮੇਤ ਕਸਬਿਆਂ ਵਿੱਚ ਤੇ 25 ਅਕਤੂਬਰ ਨੂੰ ਪੰਜਾਬ ਭਰ ਪੁਤਲੇ ਫੂਕਣ ਦਾ ਐਲਾਨ
Ferozepur, October 18, 2020: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋਂ ਅੱਜ ਰੇਲ ਟਰੈਕ ਬਸਤੀ ਟੈਂਕਾਂ ਵਾਲੀ ਉੱਤੇ ਲੱਗੇ ਪੱਕੇ ਮੋਰਚੇ ਦੇ 25ਵੇਂ ਦਿਨ ਸ਼ਾਮਿਲ ਹੋ ਕੇ 19 ਅਕਤੂਬਰ ਨੂੰ ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਸਬੰਧੀ ਸੱਦੇ ਸਪੈਸ਼ਲ ਇਜਲਾਸ ਦਾ ਖਰੜਾ ਤੁਰੰਤ ਜਨਤਕ ਕਰਨ, A.P.M.C ਐਕਟ 1961 ਵਿੱਚ 2005, 2013 ਤੇ 14-8-2017 ਨੂੰ ਪੰਜਾਬ ਦੀਆਂ ਸਰਕਾਰਾਂ ਵੱਲੋਂ ਕੀਤੀਆਂ ਸੋਧਾਂ ਰੱਦ ਕਰਨ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਦੀ ਮੰਗ ਕੀਤੀ।
ਅੰਦੋਲਨਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਬੀਰ ਸਿੰਘ ਠੱਠਾ, ਬਲਵਿੰਦਰ ਸਿੰਘ ਲੋਹੁਕਾਂ, ਸੁਰਿੰਦਰ ਸਿੰਘ ਘੁੱਦੂਵਾਲਾ ਨੇ ਐਲਾਨ ਕੀਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਸ ਦੇ ਜੋਟੀਦਾਰ ਅੰਬਾਨੀਆਂ, ਅਡਾਨੀਆਂ ਦੇ ਪੁਤਲੇ 23 ਅਕਤੂਬਰ ਨੂੰ ਅੰਮ੍ਰਿਤਸਰ,ਤਰਨਤਾਰਨ, ਜ਼ੀਰਾ, ਗੁਰੂ ਹਰਸਹਾਏ,ਫਾਜ਼ਿਲਕਾ, ਲੋਹੀਆਂ, ਸੁਲਤਾਨਪੁਰ ਲੋਧੀ ਤੇ ਟਾਂਡਾ ਆਦਿ ਸਥਾਨਾਂ ਉੱਤੇ ਫੂਕੇ ਜਾਣਗੇ ਤੇ 25 ਅਕਤੂਬਰ ਨੂੰ ਪੰਜਾਬ ਭਰ ਦੇ 800 ਤੋਂ ਵੱਧ ਪਿੰਡਾਂ ਵਿੱਚ ਰਾਵਣ ਰੂਪੀ ਬਦੀ ਦੇ ਪੁਤਲੇ ਫੂਕ ਕੇ ਰੋਸ ਮੁਜਾਹਰੇ ਕੀਤੇ ਜਾਣਗੇ।
ਕਿਸਾਨ ਆਗੂਆਂ ਅੱਗੇ ਕਿਹਾ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਖਦੇੜਣ ਲਈ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਖੁਫੀਆਂ ਏਜੰਸੀਆਂ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ ਤੇ ਪੰਜਾਬ ਵਿੱਚ ਵਾਪਰੀਆਂ ਛੋਟੀਆਂ, ਮੋਟੀਆਂ ਕਤਲਾਂ ਤੇ ਲੁੱਟ ਖੋਹ ਦੀਆਂ ਵਾਰਦਾਤਾ ਨੂੰ ਅੱਤਵਾਦ ਦੀ ਦਸਤਕ ਨਾਲ ਜੋੜਿਆ ਜਾ ਰਿਹਾ ਹੈ ਜੋ ਤਰਕ ਦੇ ਆਧਾਰ ਉੱਤੇ ਕਿਤੇ ਵੀ ਨਹੀਂ ਠਹਿਰਦੇ ਤੇ ਸਭ ਤੋਂ ਵੱਡੀ ਗੱਲ ਹੈ ਕਿ ਪੰਜਾਬ ਦੀ ਸਰਕਾਰ ਦੇ ਮੰਤਰੀ ਤ੍ਰਿਪਤ ਇੰਦਰ ਬਾਜਵਾ ਪੰਜਾਬ ਦੇ ਲਾਅ-ਆਰਡਰ ਦੀ ਸਥਿਤੀ ਰੱਬ ਆਸਰੇ ਹੋਣ ਦੀ ਗੱਲ ਕਰਕੇ ਕਿੱਧਰ ਨੂੰ ਸੰਕੇਤ ਕਰ ਰਿਹਾ ਹੈ, ਇਹ ਵੀ ਜਾਂਚ ਦਾ ਵਿਸ਼ਾ ਹੈ।
ਕਿਸਾਨ ਆਗੂਆਂ ਨੇ ਇਸ ਮੌਕੇ ਜ਼ੋਰਦਾਰ ਮੰਗ ਕੀਤੀ ਕਿ ਉਕਤ ਤਿੰਨੇ ਆਰਡੀਨੈਸ ਤੁਰੰਤ ਰੱਦ ਕੀਤੇ ਜਾਣ, ਭਾਜਪਾ ਆਗੂ ਅਸ਼ਵਨੀ ਕੁਮਾਰ ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਸਾਹਮਣੇ ਲਿਆਂਦੇ ਜਾਣ ਤੇ ਇਸ ਤਰ੍ਹਾਂ ਬਲਵਿੰਦਰ ਸਿੰਘ ਭਿੱਖੀਵਿੰਡ ਤੇ ਹੋਏ ਕਤਲ ਦੀ ਗੁੱਥੀ ਸੁਲਝਾ ਕੇ ਅਸਲ ਦੋਸ਼ੀ ਪਕੜੇ ਜਾਣ। ਇਸ ਮੌਕੇ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ,ਬਲਰਾਜ ਸਿੰਘ ਫੇਰੋਕੇ, ਸੁਖਵੰਤ ਸਿੰਘ ਲੋਹੁਕਾਂ, ਅੰਗਰੇਜ਼ ਸਿੰਘ ਬੂਟੇਵਾਲਾ, ਲਖਵਿੰਦਰ ਸਿੰਘ ਜੋਗੇਵਾਲਾ, ਖਿਲਾਰਾ ਸਿੰਘ ਪੰਨੂੰ, ਅਮਰਜੀਤ ਸਿੰਘ ਸੰਤੂ ਵਾਲਾ, ਸੁਖਵਿੰਦਰ ਸਿੰਘ ਕੁਹਾਲਾ, ਲਖਵੀਰ ਸਿੰਘ ਬੂਈਆਂ ਵਾਲਾ, ਮਹਿਤਾਬ ਸਿੰਘ ਕੱਚਰ ਭੰਨ, ਲਖਵਿੰਦਰ ਸਿੰਘ ਬਸਤੀ ਨਾਮਦੇਵ, ਬਲਕਾਰ ਸਿੰਘ ਜੋਗੇਵਾਲਾ, ਜਰਨੈਲ ਸਿੰਘ ਵਾਰਸ ਵਾਲਾ, ਸਾਹਿਬ ਸਿੰਘ ਆਦਿ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ।
###
Available on Amazon, read reviews before purchasing, click on link
https://www.amazon.in/dp/9388435915/ref=cm_sw_r_wa_apa_i_u4hrFbP07A678