ਸੈਸ਼ਨਜ਼ ਜੱਜ ਦੀ ਦੇਖ ਰੇਖ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ 122 ਗੌਰਮਿੰਟ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ
ਸੈਸ਼ਨਜ਼ ਜੱਜ ਦੀ ਦੇਖ ਰੇਖ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ 122 ਗੌਰਮਿੰਟ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ
ਫਿਰੋਜ਼ਪੁਰ, 05 ਸਤੰਬਰ 2022: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।
ਇਸ ਦਿਵਸ ਨੂੰ ਸੈਸ਼ਨਜ਼ ਜੱਜ ਦੀ ਦੇਖ ਰੇਖ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ 122 ਗੌਰਮਿੰਟ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿਖੇ ਮਨਾਇਆ ਗਿਆ । ਇਸ ਦਿਵਸ ਨੂੰ ਮਨਾਉਣ ਦੇ ਇਵਜ ਵਜੋਂ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਘੱਲ ਖੁਰਦ ਵਿਖੇ ਜੱਜ ਸਾਹਿਬ ਅਤੇ ਉਨ੍ਹਾਂ ਦੇ ਨਾਲ ਗਏ ਸ਼੍ਰੀਮਤੀ ਪੁਸ਼ਪਾ ਸਚਦੇਵਾ ਪੈਨਲ ਐਡਵੋਕੇਟ ਵੱਲੋਂ ਆਪ ਜਾ ਕੇ ਇਹ ਦਿਵਸ ਮਨਾਉਣ ਦੇ ਮਕਸਦ ਨਾਲ ਕਾਨੂੰਨੀ ਸਾਖਰਤਾ ਅਤੇ ਅਧਿਆਪਕ ਦਿਵਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।
ਇਸ ਮੌਕੇ ਪੈਨਲ ਐਡਵੋਕੇਟ ਸ਼੍ਰੀਮਤੀ ਪੁਸ਼ਪਾ ਸਚਦੇਵਾ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀਆਂ ਸਕੀਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਦੱਸਿਆ ਅਤੇ ਜੱਜ ਸਾਹਿਬ ਨੇ ਇਸ ਮੌਕੇ ਅੱਜ ਦੇ ਦਿਵਸ ਦੀ ਮਹਾਨਤਾ ਬਾਰੇ ਵਿਸਥਾਰ ਪੂਰਵਕ ਦੱਸਿਆ । ਇਸ ਤੋਂ ਬਾਅਦ ਸ਼੍ਰੀ ਗੁਰਬੀਰ ਸਿੰਘ ਪ੍ਰਿੰਸੀਪਲ ਉਪਰੋਕਤ ਸਕੂਲ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਇਸ ਸੈਮੀਨਾਰ ਪ੍ਰੋਗਰਾਮ ਦਾ ਆਯੋਜਨ ਕੀਤਾ । ਇਸ ਦੇ ਨਾਲ ਨਾਲ ਜੱਜ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਵੱਖ ਵੱਖ ਗਤੀਵਿਧੀਆਂ ਰਾਹੀਂ ਇਹ ਦਿਵਸ ਮਨਾਇਆ ਗਿਆ । ਜਿਸ ਵਿੱਚ ਪੇਂਟਿੰਗ ਮੁਕਾਬਲਾ, ਭਾਸ਼ਣ ਮੁਕਾਬਲਾ, ਚਾਰਟ ਮੇਕਿੰਗ ਮੁਕਾਬਲਾ, ਸੁੰਦਰ ਲਿਖਾਈ ਮੁਕਾਬਲੇ, ਬੂਟੇ ਲਗਾਉਣ ਅਤੇ ਹੋਰ ਗਤੀਵਿਧੀਆਂ ਰਾਹੀਂ ਇਹ ਦਿਵਸ ਮਨਾਇਆ ਗਿਆ ।
ਇਸ ਤੋਂ ਬਾਅਦ ਜੱਜ ਸਾਹਿਬ ਨੇ ਮਿਤੀ 12.11.2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਦਾ ਵੀ ਪ੍ਰਚਾਰ ਕੀਤਾ ਗਿਆ ।