ਸੋਚ ਬਦਲਣ ਦੀ ਲੋੜ ਹੈ ਧੀਆਂ ਪੁੱਤਾਂ ਤੋਂ ਘੱਟ ਨਹੀਂ :ਸਿਵਲ ਸਰਜਨ
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ
ਸੋਚ ਬਦਲਣ ਦੀ ਲੋੜ ਹੈ ਧੀਆਂ ਪੁੱਤਾਂ ਤੋਂ ਘੱਟ ਨਹੀਂ :ਸਿਵਲ ਸਰਜਨ
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ
ਫ਼ਿਰੋਜ਼ਪੁਰ 13 ਜਨਵਰੀ 2022 — ਸਿਹਤ ਵਿਭਾਗ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਲਗਾਤਾਰ ਗਤੀਵਿਧੀਆਂ ਜਾਰੀ ਹਨ।ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਐਸ.ਐਮ.ਓ ਡਾ.ਭੁਪਿੰਦਰਜੀਤ ਕੌਰ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ।ਐਸ.ਐਮ.ਓ ਡਾ.ਭੁਪਿੰਦਰਜੀਤ ਕੌਰ ਵੱਲੋਂ ਨਵ-ਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ ਅਤੇ ਕੰਬਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਡਾ.ਰੀਚਾ ਧਵਨ ਵੱਲੋਂ ਆਮ ਜਨਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਗਿਆ ਕਿ ਲੜਕੇ ਅਤੇ ਲੜਕੀਆਂ ਵਿੱਚ ਕਿਸੇ ਤਰ੍ਹਾਂ ਦਾ ਭੇਦ-ਭਾਵ ਨਹੀਂ ਕਰਨਾ ਚਾਹੀਦਾ,ਕਿਉਂਕਿ ਅਜੋਕੇ ਸਮੇਂ ਵਿੱਚ ਧੀਆਂ ਸਮਾਜ ਦੀ ਸ਼ਾਨ ਹਨ,ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਦੇ ਅਧੀਨ ਲੜਕੀਆਂ ਦੀ ਭਰੂਣ ਹੱਤਿਆ ਦੀ ਮਨਾਹੀ ਹੈ ਤਾਂ ਜੋ ਲੜਕੀਆਂ ਅਤੇ ਲੜਕਿਆਂ ਦਾ ਲਿੰਗ ਅਨੁਪਾਤ ਬਰਾਬਰ ਹੋ ਸਕੇ,ਇਸ ਲਈ ਲੜਕੀਆਂ ਨੂੰ ਮਾਪਿਆਂ ਵੱਲੋਂ ਪੁੱਤਰਾਂ ਵਾਂਗ ਬਰਾਬਰ ਦਰਜਾ ਦਿੱਤਾ ਜਾਣਾ ਚਾਹੀਦਾ ਹੈ।ਡਾ.ਪੂਜਾ ਨੇ ਸੰਦੇਸ਼ ਦਿੰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿਚ ਧੀਆਂ ਨੇ ਸਾਡੇ ਸਮਾਜ ਦਾ ਨਾਮ ਰੋਸ਼ਨ ਕਰ ਰਹੀਆਂ ਹਨ।ਇਸ ਲਈ ਮਾਪਿਆਂ ਨੂੰ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਲੜਕੀਆਂ ਨੂੰ ਵੀ ਹਰ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।ਇਸ ਮੌਕੇ ਤੇ ਹਾਜਰੀਨ ਵਿਕਾਸ ਕਾਲੜਾ,ਪਰਮਵੀਰ ਮੌਂਗਾ,ਹਰੀਸ਼ ਕਟਾਰੀਆ, ਰਜਨੀਕ ਕੌਰ, ਅਸ਼ੀਸ਼ ਭੰਡਾਰੀ ਅਤੇ ਸਟਾਫ ਦੇ ਹੋਰ ਮੈਂਬਰਾਂ ਵੱਲੋਂ ਨਵ-ਜਾਤ ਬੱਚਿਆਂ ਦੀ ਚੰਗੀ ਸਿਹਤ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆ।