Ferozepur News

ਸੜਕ ਹਾਦਸੇ ਵਿਚ ਇਕ ਦੀ ਮੌਤ, ਦੋ ਜ਼ਖਮੀਂ

ਫਿਰੋਜ਼ਪੁਰ 9 ਮਾਰਚ (ਏ. ਸੀ. ਚਾਵਲਾ): ਫਿਰੋਜ਼ਪੁਰ ਦੇ ਕਸਬਾ ਮੱਖੂ ਦੇ ਪਿੰਡ ਕੁੱਸੂਵਾਲਾ ਮੋੜ ਵਿਖੇ ਇਕ ਆਲਟੋ ਕਾਰ ਅਤੇ ਟਰੈਕਟਰ ਟਰਾਲੇ ਵਿਚ ਟੱਕਰ ਹੋਣ ਨਾਲ ਇਕ ਦੀ ਮੌਤ ਅਤੇ ਦੋ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮੱਖੂ ਦੀ ਪੁਲਸ ਨੇ ਅਣਪਛਾਤੇ ਟਰੈਕਟਰ ਟਰਾਲਾ ਡਰਾਈਵਰ ਖਿਲਾਫ 304-ਏ, 283, 337, 338, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਬੀਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਬੁਰਜ ਪਹੂਲਾ ਥਾਣਾ ਹਰੀਕੇ ਜ਼ਿਲ•ਾ ਤਰਨਤਾਰਨ ਨੇ ਦੱਸਿਆ ਕਿ ਉਹ ਆਪਣੇ ਦੋ ਦੋਸਤ ਅਮਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰੀਕੇ ਅਤੇ ਗੁਰਸਾਹਿਬ ਸਿੰਘ ਪੁੱਤਰ ਰੂੜ ਸਿੰਘ ਨਾਲ ਜਲੰਧਰ ਤੋਂ ਵਾਪਸ ਕਾਰ ਆਲਟੋ ਨੰਬਰ ਪੀ. ਬੀ. 46 ਐਸ 3414 ਤੇ ਆ ਰਹੇ ਸੀ। ਉਨ•ਾਂ ਨੇ ਦੱਸਿਆ ਕਿ ਜਦੋਂ ਉਹ ਕੁੱਸੂਵਾਲਾ ਮੋੜ ਕੋਲ ਪਹੁੰਚੇ ਤਾਂ ਸਾਹਮਣੇ ਖੜੇ ਟਰੈਕਟਰ ਟਰਾਲਾ ਜਿਸ ਵਿਚ ਬੱਲੀਆਂ ਲੱਦੀਆਂ ਹੋਈਟਾਂ ਸਨ ਦੇ ਵਿਚ ਉਨ•ਾਂ ਦੀ ਕਾਰ ਜਾ ਵੱਜੀ। ਕਰਨਬੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਅਮਰਜੀਤ ਸਿੰਘ ਦੀ ਮੌਤ ਹੋ ਗਈ ਅਤੇ ਉਨ•ਾਂ ਨੂੰ ਵੀ ਸੱਟਾਂ ਲੱਗੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਗੁਰਨੇਕ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਨੇ ਸ਼ਿਕਾਇਤਕਰਤਾ ਕਰਨਬੀਰ ਸਿੰਘ ਦੇ ਬਿਆਨਾਂ ਤੇ ਟਰੈਕਟਰ ਟਰਾਲਾ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button