ਸੰਗਰੂਰ ਵਿਖੇ 128 ਦਿਨਾਂ ਤੋਂ ਚਲ ਰਹੀ ਲੜੀਵਾਰ ਭੁੱਖ ਹੜਤਾਲ ਅਤੇ 22 ਦਸੰਬਰ ਤੋਂ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲਿਸ ਵਲੋਂ ਬੀਤੀ ਰਾਤ ਧਰਨਾ ਸਥਾਨ ਤੋਂ ਜ਼ਬਰੀ ਚੁੱਕਣ ਤੇ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ
ਸੰਗਰੂਰ ਵਿਖੇ 128 ਦਿਨਾਂ ਤੋਂ ਚਲ ਰਹੀ ਲੜੀਵਾਰ ਭੁੱਖ ਹੜਤਾਲ ਅਤੇ 22 ਦਸੰਬਰ ਤੋਂ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲਿਸ ਵਲੋਂ ਬੀਤੀ ਰਾਤ ਧਰਨਾ ਸਥਾਨ ਤੋਂ ਜ਼ਬਰੀ ਚੁੱਕਣ ਤੇ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ
ਸੰਗਰੂਰ ਵਿਖੇ 128 ਦਿਨਾਂ ਤੋਂ ਚਲ ਰਹੀ ਲੜੀਵਾਰ ਭੁੱਖ ਹੜਤਾਲ ਅਤੇ 22 ਦਸੰਬਰ ਤੋਂ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲਿਸ ਵਲੋਂ ਬੀਤੀ ਰਾਤ ਧਰਨਾ ਸਥਾਨ ਤੋਂ ਜ਼ਬਰੀ ਚੁੱਕਣ ਤੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਇਕਾਈ ਫਿਰੋਜ਼ਪੁਰ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਪੰਜਾਬ ਸਰਕਾਰ ਜਬਰ ਕਰਨ ਦੀ ਥਾਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰੇ:- ਹਰਜੀਤ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ।
ਅੱਜ ਮਿਤੀ 03-01.2025 ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਸ. ਹਰਜੀਤ ਸਿੰਘ ਸੰਧੂ , ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਸ.ਦਵਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਸਕੱਤਰ ਸ. ਰਵੀਇੰਦਰ ਸਿੰਘ ਗਿੱਲ ਨੇ ਸਾਂਝੇ ਤੌਰ ਤੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ
ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਨਾਮ ਤੇ ਬਣੀ ਪੰਜਾਬ ਸਰਕਾਰ , ਆਪਣੇ ਨਿਯੁਕਤੀ ਪੱਤਰ ਵਿੱਚ ਕੀਤੇ ਗਏ ਲਿਖ਼ਤੀ ਵਾਧੇ ਨੂੰ ਲਾਗੂ ਕਰਵਾਉਣ ਲਈ 14 ਸਾਲਾਂ ਤੋਂ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਤੇ ਜ਼ਬਰ ਦੀਆਂ ਹੱਦਾਂ ਪਾਰ ਕਰ ਰਹੀ ਹੈ।
ਬੀਤੀ ਰਾਤ ਸੰਗਰੂਰ ਵਿਖੇ ਪਿਛਲੇ 13 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਆਗੂ ਜੋਨੀ ਸਿੰਗਲਾ ਅਤੇ ਸਾਥੀਆਂ ਨੂੰ ਧਰਨਾ ਸਥਾਨ ਤੋਂ ਪੁਲਿਸ ਵਲੋਂ ਜਬਰੀ ਚੁੱਕੇ ਜਾਣ ਤੇ ਦਵਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ , ਜਨਰਲ ਸਕੱਤਰ ਰਵੀਇੰਦਰ ਸਿੰਘ ਗਿੱਲ, ਜੁਆਇੰਟ ਸਕੱਤਰ ਗਗਨਦੀਪ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਸਰਬਜੋਤ ਸਿੰਘ ਮੁੱਤੀ, ਵਿੱਤ ਸਕੱਤਰ ਸੰਜੀਵ ਕੁਮਾਰ ਅਤੇ ਸਤਨਾਮ ਸਿੰਘ ਧੰਜੂ ਤਹਿਸੀਲ ਪ੍ਰਧਾਨ ਜੀਰਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਰ ਅੰਦੋਲਨ ਨੂੰ ਲਾਠੀਆਂ ਨਾਲ ਜ਼ਬਰੀ ਦਬਾਉਣਾ ਚਾਹੁੰਦੀ ਹੈ। ਇਸ ਮੌਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੀਡੀਆ ਸਕੱਤਰ ਸਤੀਸ਼ ਕੁਮਾਰ ਨੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਮਰਜ਼ ਹੋਣ ਲਈ ਅੰਦੋਲਨ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਲਾਭਾਂ ਅਤੇ ਭੱਤਿਆਂ ਸਮੇਤ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ।
ਓਹਨਾ ਕਿਹਾ ਕਿ ਅੰਦੋਲਨ ਕਰ ਰਹੇ ਅਧਿਆਪਕਾਂ ਤੇ ਕੋਈ ਵੀ ਜਬਰ ਸਹਿਣ ਨਹੀਂ ਕੀਤਾ ਜਾਵੇਗਾ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਲੜੀ ਜਾ ਰਹੀ ਲੜਾਈ ਵਿੱਚ ਪਹਿਲਾ ਵਾਂਗ ਵੱਧ ਚੜਕੇ ਹਿੱਸਾ ਲਵੇਗੀ। ਆਗੂਆਂ ਨੇ ਕਿਹਾ ਕਿ ਬੇਸ਼ੱਕ ਸਤੰਬਰ 2022 ਅਤੇ ਬਾਅਦ ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ 3 ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ।ਜਿਕਰਯੋਗ ਹੈ ਕਿ ਜੁਲਾਈ 2011 ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਹੈ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ ।
ਜੱਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ , ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਗਏ ਹਨ ਜਿਨਾਂ ਨੂੰ ਤਰੂੰਤ ਲਾਗੂ ਕੀਤਾ ਜਾਵੇ ,90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਜੋ ਸੜਕਾਂ ਤੇ ਰੁੱਲ ਰਹੇ ਹਨ, ਪੰਜਾਬ ਸਰਕਾਰ ਵਲੋਂ ਉਹਨਾਂ ਨੂੰ ਨਾ ਹੀ ਨੌਕਰੀ ਦਿੱਤੀ, ਨਾ ਹੀ ਇੱਕ ਧੇਲੇ ਦੀ ਸਹਾਇਤਾ ਕੀਤੀ ਗਈ । ਜੇਕਰ ਪੰਜਾਬ ਸਰਕਾਰ 7 ਜਨਵਰੀ ਨੂੰ ਯੂਨੀਅਨ ਦੀ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਲੈ ਆਉਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਹਰ ਮੰਚ ਤੇ ਕੰਪਿਊਟਰ ਅਧਿਆਪਕਾਂ ਦੇ ਜ਼ਬਰਦਸਤ ਰੋਹ ਦਾ ਸਾਹਮਣਾ ਝੱਲਣ ਲਈ ਤਿਆਰ ਰਹੇ। ਜਿਸ ਦੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।
ਇਸ ਮੌਕੇ , ਸ਼ਮਸ਼ੇਰ ਸਿੰਘ ਗਿੱਲ, ਰੋਹਿਤ ਸ਼ਰਮਾ, ਹਰਪਾਲ ਸਿੰਘ, ਮਿਸਾਲ ਧਵਨ, ਸਤਨਾਮ ਸਿੰਘ, ਅਜੈ ਕੁਮਾਰ ਗੁਰਵਿੰਦਰ ਸਿੰਘ, ਅਸ਼ਵਨੀ ਕੁਮਾਰ, ਵਿਕਾਸ ਕੁਮਾਰ, ਗੁਲਸ਼ਨ ਕੁਮਾਰ, ਜੋਤ ਸਰੂਪ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਸਿੰਘ ਮੈਡਮ ਕਿਰਨਦੀਪ ਕੌਰ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਮੈਡਮ ਸੋਨੂ , ਅੰਜੂ ਬਾਲਾ, ਵੰਦਨਾ, ਕਮਲਾ ਅਤੇ ਹੋਰ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਸਨ