ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਵੱਲੋਂ ਜ਼ਿਲ੍ਹਾ ਪੱਧਰੀ ਤੇ ਸੈਂਕੜੇ ਥਾਵਾਂ ਤੇ ਜੋਨ ਪੱਧਰੀ ਇਕੱਠ ਕਰਕੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
ਭਗਵੰਤ ਮਾਨ ਤੇ ਕੇਂਦਰ ਸਰਕਾਰ ਦੇ ਸੜਕਾਂ ਜਾਮ ਕਰਕੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ
ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਵੱਲੋਂ ਜ਼ਿਲ੍ਹਾ ਪੱਧਰੀ ਤੇ ਸੈਂਕੜੇ ਥਾਵਾਂ ਤੇ ਜੋਨ ਪੱਧਰੀ ਇਕੱਠ ਕਰਕੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
ਭਗਵੰਤ ਮਾਨ ਤੇ ਕੇਂਦਰ ਸਰਕਾਰ ਦੇ ਸੜਕਾਂ ਜਾਮ ਕਰਕੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ
ਫਿਰੋਜ਼ਪੁਰ, ਮਾਰਚ 23, 2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਤੇ ਸੂਬਾ ਆਗੂ ਸ੍ਰ ਸਤਨਾਮ ਸਿੰਘ ਪੰਨੂ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਦੋਵਾਂ ਫੋਰਮਾ ਦੇ ਸੱਦੇ ਉੱਤੇ ਸ਼ਹੀਦੇ ਆਜ਼ਮ ਸ੍ਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਪੰਜਾਬ ਭਰ ਦੇ 18 ਜਿਲਿਆਂ ਵਿੱਚ ਜ਼ਿਲ੍ਹਾ ਪੱਧਰੀ ਤੇ ਸੈਂਕੜੇ ਥਾਵਾਂ ਤੇ ਜੋਨ ਪੱਧਰੀ ਵਿਸ਼ਾਲ ਇਕੱਠ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਸ਼ਹੀਦਾਂ ਦੀ ਸਮਾਜ ਵਿੱਚ ਲੁਟੇਰੇ ਵਰਗ ਵੱਲੋਂ ਕਿਰਤ ਦੀ ਹੁੰਦੀ ਲੁੱਟ ਬੰਦ ਕਰਵਾ ਕੇ ਬਰਾਬਰੀ ਤੇ ਸਾਂਝੀਵਾਲਤਾ ਵਾਲਾ ਸਮਾਜ ਸਿਰਜਣ ਦੀ ਵਿਚਾਰਧਾਰਾ ਉਤੇ ਚੱਲਣ ਦੇ ਪਰਨ ਕੀਤੇ ਗਏ।
ਇਹ ਰੈਲੀਆਂ ਕਰਨ ਉਪਰੰਤ 107 ਥਾਵਾਂ ਉੱਤੇ ਵੱਡੇ ਇੱਕਠਾਂ ਵੱਲੋਂ ਸੜਕਾਂ ਜਾਮ ਕਰਕੇ ਜ਼ਾਲਮ ਭਗਵੰਤ ਮਾਨ ਦੀ ਸਰਕਾਰ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਸੈਂਕੜੇ ਥਾਵਾਂ ਤੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੂਬਾ,ਜ਼ਿਲ੍ਹਾ ਤੇ ਜੋਨ ਪੱਧਰੀ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ,ਛੋਟੇ ਵਪਾਰੀਆਂ, ਛੋਟੇ ਸਨਅਤਕਾਰਾਂ, ਮੁਲਜ਼ਮਾਂ ਤੇ ਰੇੜੀ ਵਹੜੀ ਵਾਲਿਆਂ ਦਾ ਕਿੱਤਾ ਤਬਾਹ ਕਰਕੇ ਕਾਰਪੋਰੇਟ ਦੇ ਹੱਥਾਂ ਵਿੱਚ ਦੇਣ ਲਈ ਲਾਗੂ ਕੀਤੇ ਜਾ ਰਹੇ ਵਿਕਾਸ ਮਾਡਲ ਲਈ ਰਾਹ ਪੱਧਰਾ ਕਰਨ ਲਈ ਦੇਸ਼ ਦੀ ਕੇਂਦਰ ਸਰਕਾਰ ਤੇ ਭਗਵੰਤ ਮਾਨ ਸਰਕਾਰ ਵੱਲੋਂ ਸ਼ੰਭੂ, ਖਨੌਰੀ ਬਾਰਡਰਾਂ ਉਤੇ ਹਮਲਾ ਕਰਕੇ ਮੋਰਚੇ ਨੂੰ ਖਦੇੜਨ ਕਰੋੜਾਂ ਰੁਪਏ ਦੇ ਸਮਾਨ ਦੀ ਭੰਨ ਤੋੜ ਤੇ ਚੋਰੀ ਕਰਨ, ਸੈਂਕੜੇ ਕਿਸਾਨ ਆਗੂਆਂ ਤੇ ਬੀਬੀਆਂ ਨੂੰ ਜੇਲ੍ਹਾਂ ਵਿੱਚ ਡੱਕਣ, ਬੁਲਡੋਜ਼ਰ ਕਲਚਰ ਚਲਾਕੇ ਲੋਕਾਂ ਦੇ ਘਰ ਢਹਾਉਣ, ਭਾਰਤ ਮਾਲਾ ਪ੍ਰੋਜੈਕਟ ਲਈ ਜ਼ਬਰੀ ਜ਼ਮੀਨਾਂ ਤੇ ਕਬਜ਼ੇ ਕਰਨ ਲਈ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ,.
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸੁਪਰ ਮੁੱਖ ਮੰਤਰੀ ਕੇਜਰੀਵਾਲ, ਕੇਂਦਰ ਸਰਕਾਰ ਕਾਰਪੋਰੇਟ ਤੇ ਪੰਜਾਬ ਦੇ ਸਿਵਲ ਪੁਲਿਸ ਪ੍ਰਸ਼ਾਸਨ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਆਪਣੀ ਸਿਆਸੀ ਖੁਦਕੁਸ਼ੀ ਕਰ ਚੁੱਕਾ ਹੈ। ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਤੇ ਹੌਂਦ ਹਸਤੀ ਦੀ ਜੰਗ ਜਾਰੀ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਸਬੰਧਤ ਜੇਲਾਂ ਵਿੱਚ ਡੱਕੇ ਮੁੱਖ ਆਗੂ ਸਰਵਨ ਸਿੰਘ ਪੰਧੇਰ, ਬੀਬੀ ਰਣਯੋਧ ਕੌਰ ਕੱਲਾ ਸਮੇਤ 35 ਆਗੂ ਜ਼ਮਾਨਤ ਨਹੀਂ ਕਰਵਾਉਣਗੇ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਵਿਸ਼ਵਾਸ ਘਾਤ ਕਰਕੇ ਜੇਲ੍ਹਾਂ ਵਿੱਚ ਡੱਕੇ ਸਾਰੇ ਆਗੂ ਤਰੁੰਤ ਰਿਹਾ ਕੀਤੇ ਜਾਣ, ਸ਼ੰਭੂ, ਖਨੌਰੀ ਬਾਰਡਰਾਂ ਉਤੇ ਕੋਰੜਾਂ ਰੁਪਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇ ਤੇ ਬਾਰਡਰਾਂ ਤੇ ਪੁਲਿਸ ਦੀ ਹਾਜ਼ਰੀ ਵਿੱਚ ਚੋਰੀ ਕੀਤੇ ਗਏ ਸਮਾਨ ਦੀ ਜ਼ਿੰਮੇਵਾਰੀ ਤਹਿ ਕਰਦਿਆਂ ਪੁਲਿਸ ਅਫਸਰਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਹਲਕਾ ਘਨੌਰ ਦੇ ਵਿਧਾਇਕ ਦੇ ਰਿਸ਼ਤੇਦਾਰ ਦੇ ਘਰੋਂ ਬਰਾਮਦ ਕੀਤੀਆਂ ਗਈਆਂ ਟਰਾਲੀਆਂ ਦੇ ਦੋਸ਼ ਹੇਠ ਪਰਚੇ ਕਰਕੇ ਗ੍ਰਿਫਤਾਰ ਕੀਤਾ ਜਾਵੇ ਤੇ ਆਪਣਾ ਸਮਾਨ ਲੈਣ ਗਏ.
ਕਿਸਾਨ ਆਗੂਆਂ ਦੀ ਕੁਟਮਾਰ ਦੇ ਦੋਸ਼ੀ ਪਿੰਡ ਸਰੋਂ ਤਹਿਸੀਲ ਰਾਜਪੁਰਾ ਦੇ ਸਰਪੰਚ ਡਿੰਪਲ ਸਮੇਤ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।