Ferozepur News

ਹਜਾਰਾਂ ਨੌਜਵਾਨ ਤੇ ਵਿਦਿਆਰਥੀ 28 ਵਲੰਟੀਅਰ ਮਾਰਚ ਚ ਹਿੱਸਾ ਲੈਣਗੇ :- ਪਿਆਰਾ ਮੇਘਾ

ਗੁਰੂਹਰਸਹਾਏ 26 ਸਤੰਬਰ 2017 :  ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ  ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ ਤੇ ਜਲੰਧਰ ਦੇ ਦੇਸ਼ ਭਗਤ ਯਾਦਗਾਰ ਵਿਖੇ ਕੀਤੇ ਜਾ ਰਹੇ ਵਲੰਟੀਅਰ ਸੰਮੇਲਨ ਅਤੇ ਮਾਰਚ ਵਿਚ ਜਿਥੇ ਪੰਜਾਬ ਭਰ ਵਿਚੋਂਹਜਾਰਾਂ ਨੌਜਵਾਨ ਤੇ ਵਿਦਿਆਰਥੀ 28 ਵਲੰਟੀਅਰ ਮਾਰਚ ਚ ਹਿੱਸਾ ਲੈਣਗੇ :- ਪਿਆਰਾ ਮੇਘਾ  ਹਜਾਰਾਂ ਨੌਜਵਾਨ ਅਤੇ ਵਿਦਿਆਰਥੀ ਹਿੱਸਾ ਲੈਣਗੇ ਉਥੇ ਜਿਲ•ਾ ਫਿਰੋਜ਼ਪੁਰ ਵਿਚੋਂ ਵੀ ਵੱਡੀ ਗਿਣਤੀ ਵਿਚ ਵਲੰਟੀਅਰ ਸ਼ਾਮਲ ਹੋਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਬ ਭਾਰਤ ਨੌਜਵਾਨ ਸਭਾ ਦੇ ਜਿਲ•ਾ ਪ੍ਰਧਾਨ ਪਿਆਰਾ ਸਿੰਘ ਮੇਘਾ ਨੇ ਅੱਜ ਵੱਖ ਵੱਖ ਪਿੰਡਾਂ ਵਿਚ ਵਲੰਟੀਅਰ ਮਾਰਚ ਦੀਆਂ ਤਿਆਰੀਆਂ ਸੰਬੰਧੀ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਗਲਬਾਤ ਕਰਦਿਆਂ ਕੀਤਾ। ਸਾਥੀ ਪਿਆਰਾ ਮੇਘਾ ਨੇ ਕਿਹਾ ਕਿ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ ਨੂੰ ਤਿਓਹਾਰ ਵਜੋਂ ਮਨਾਉਣ ਦੀ ਪਾਈ ਪਿਰਤ ਨੂੰ ਜਾਰੀ ਰਖਦਿਆਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਵਲੋਂ ਪਰਮਗੁਣੀ ਭਗਤ ਸਿੰਘ ਦੇ ਵਿਚਾਰਾਂ ਦਾ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨੀ (ਬਨੇਗਾ) ਦੀ ਤਜਵੀਜ ਦੇ ਬੇਰੁਜ਼ਗਾਰ ਫਿਰ ਰਹੀ ਜਵਾਨੀ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਪੂਰੇ ਦੇਸ਼ ਦੀ ਚੇਤਨ ਜਵਾਨੀ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਦੀ ਪ੍ਰਾਪਤੀ ਲਈ ਸੰਘਰਸ਼ ਦੇ ਰਾਹ ਪੈ ਗਈ ਹੈ। ਸਾਥੀ ਪਿਆਰਾ ਸਿੰਘ ਨੇ ਦਸਿਆ ਕਿ ਵਲੰਟੀਅਰ ਸੰਮੇਲਨ ਅਤੇ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿਚ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਸੰਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਗੂ ਸਾਥੀ ਨੇ ਇਹ ਵੀ ਕਿਹਾ ਕਿ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ ਤੇ ਘਰਾਂ ਦੇ ਬਨੇਰਿਆਂ ਤੇ ਦੀਪਮਾਲਾ ਕੀਤੀ ਜਾਵੇਗੀ ਅਤੇ ਲੱਡੂ ਵੰਡ ਦੇ ਖੁਸ਼ੀਆਂ ਮਨਾਈਆਂ ਜਾਣਗੀਆਂ। ਸਾਥੀ ਪਿਆਰਾ ਸਿੰਘ ਨੇ ਨੌਜਵਾਨਾਂ ਨੂੰ 28 ਸਤੰਬਰ ਨੂੰ ਜਲੰਧਰ ਵਿਚ ਕੀਤੇ ਜਾ ਰਹੇ ਵਲੰਟੀਅਰ ਸੰਮੇਲਨ ਅਤੇ ਮਾਰਚ ਵਿਚ ਪਰਿਵਾਰਾਂ ਸਮੇਤ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਨਾਲ ਆਲ ਇੰੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜਿਲ੍ਰਾ ਮੀਤ ਸਕੱਤਰ ਸੁਰਜੀਤ ਸਿੰਘ ਮੇਘਾ, ਸਰਬ ਭਾਰਤ ਨੌਜਵਾਨ ਸਭਾ ਦੇ ਬਲਾਕ ਸਕੱਤਰ ਰਾਜ ਕੁਮਾਰ ਬਹਾਦਰਕੇ ਅਤੇ ਸਾਥੀ ਭਗਵਾਨ ਦਾਸ ਬਹਾਦਰ ਕੇ ਵੀ ਹਾਜਰ ਸਨ। 

Related Articles

Back to top button