ਹਰਿਆਵਲ ਪੰਜਾਬ ਫਿਰੋਜ਼ਪੁਰ ਵੱਲੋਂ ਪਾਣੀ ਬਚਾਓ -ਧਰਤੀ ਬਚਾਓ ਤਹਿਤ ਪ੍ਰੋਗਰਾਮ ਆਯੋਜਿਤ
ਹਰਿਆਵਲ ਪੰਜਾਬ ਫਿਰੋਜ਼ਪੁਰ ਵੱਲੋਂ ਪਾਣੀ ਬਚਾਓ -ਧਰਤੀ ਬਚਾਓ ਤਹਿਤ ਪ੍ਰੋਗਰਾਮ ਆਯੋਜਿਤ
ਸ਼ਾਂਤੀ ਵਿਦਿਆ ਮੰਦਿਰ ਸਕੂਲ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ।
ਫਿਰੋਜ਼ਪੁਰ( 12.8.2023 ) ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਬਨਾਉਣ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦੇ ਲਈ ਯਤਨਸ਼ੀਲ ਸੰਸਥਾ ਹਰਿਆਵਲ ਪੰਜਾਬ ਦੀ ਫਿਰੋਜ਼ਪੁਰ ਇਕਾਈ ਵੱਲੋਂ ਪਾਣੀ ਬਚਾਓ -ਧਰਤੀ ਬਚਾਓ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਸੰਯੋਜਕ ਤਰਲੋਚਨ ਚੋਪੜਾ ਅਤੇ ਸਹਿ ਸੰਯੋਜਕ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ ਦੀ ਅਗਵਾਈ ਵਿੱਚ ਸਥਾਨਕ ਸ਼ਾਂਤੀ ਵਿਦਿਆ ਮੰਦਿਰ ਸਕੂਲ ਵਿੱਚ ਆਯੋਜਿਤ ਕੀਤਾ ਗਿਆ। ਜਿਸ ਵਿਚ ਡਾ ਰਾਕੇਸ਼ ਸ਼ਾਰਧਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਬਤੋਰ ਮੁੱਖ ਵਕਤਾ ਪਹੁੰਚੇ ਉਹਨਾਂ ਨੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਦੀ ਗੰਭੀਰਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਇਸ ਮੁੱਦੇ ਤੇ ਗੰਭੀਰਤਾ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।ਵਿਸ਼ੇਸ਼ ਤੌਰ ਤੇ ਪਹੁੰਚੇ ਹਰਿਆਵਲ ਪੰਜਾਬ ਦੇ ਸੰਯੋਜਕ ਪ੍ਰਵੀਨ ਕੁਮਾਰ ਜੀ ਅਤੇ ਡਾਕਟਰ ਰਾਮੇਸ਼ਵਰ ਸਿੰਘ ਨੇ ਵਾਤਾਵਰਣ ਸੰਭਾਲ ਸਬੰਧੀ ਪ੍ਰਭਾਵਸ਼ਾਲੀ ਲੈਕਚਰਾ ਰਾਹੀਂ ਵੱਖ ਵੱਖ ਵਰਗ ਦੇ ਨੁਮਾਇੰਦਿਆਂ ਨੂੰ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਵਿਚ ਕੰਮ ਕਰਨ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪਾਣੀ ਬਚਾਓਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪੋਲੀਥੀਨ ਦੀ ਵਰਤੋਂ ਬੰਦ ਕਰਨ ਸਬੰਧੀ ਵਡਮੁੱਲੇ ਵਿਚਾਰ ਸਾਂਝੇ ਕੀਤੇ। ਸ਼੍ਰੀ ਵਿਜੈ ਵਿਕਟਰ ਨੇ ਵੀ ਵਾਤਾਵਰਨ ਸਬੰਧੀ ਲਿਖੀਆਂ ਕਵਤਵਾ ਆਦਿ ਸੁਣਾ ਕੇ ਪ੍ਰੇਰਿਤ ਕੀਤਾ
ਅਸ਼ੋਕ ਬਹਿਲ ਨੇ ਆਏ ਮਹਿਮਾਨਾਂ ਦਾ ਰਸਮੀਂ ਸਵਾਗਤ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿੱਚ ਵਾਤਾਵਰਨ ਪ੍ਰਦੂਸ਼ਨ ਗੰਭੀਰ ਰੂਪ ਧਾਰਨ ਕਰ ਚੁੱਕਿਆ ਹੈ, ਜਿਸ ਦਾ ਖਮਿਆਜ਼ਾ ਮਨੁੱਖੀ ਜੀਵਾਂ ਦੇ ਨਾਲ ਨਾਲ ਜੀਵ-ਜੰਤੂ ਵੀ ਭੁਗਤ ਰਹੇ ਹਨ। ਇਸ ਮੌਕੇ ਹਾਜ਼ਰ ਵਾਤਾਵਰਨ ਪ੍ਰੇਮੀਆਂ ਨੇ ਵਿਚਾਰ-ਵਟਾਂਦਰਾ ਕਰਕੇ ਪਾਣੀ ਬਚਾਉਣ, ਪਲਾਸਟਿਕ ਦੀ ਵਰਤੋਂ ਘੱਟ ਕਰਨ ਅਤੇ ਬੂਟੇ ਲਗਾਉਣ ਸਬੰਧੀ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਹਰਿਆਵਲ ਪੰਜਾਬ ਵੱਲੋਂ ਸਕੂਲ ਅਤੇ ਵਿਦਿਆਰਥੀਆਂ ਲਈ ਕਰੀਬ 100 ਪੌਦੇ ਵੀ ਦਿੱਤੇ ਗਏ।
ਪ੍ਰੋਗਰਾਮ ਵਿੱਚ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਪ੍ਰਤੀ ਸੰਜੀਦਗੀ ਨਾਲ ਕੰਮ ਕਰਨ ਦਾ ਪ੍ਰਣ ਲਿਆ।
ਸਮੁੱਚੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸ਼੍ਰੀਮਤੀ ਰਜਨੀ ਪ੍ਰਿੰਸੀਪਲ ਅਤੇ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਸਮਾਗਮ ਵਿੱਚ ਡਾਕਟਰ ਸੁਨੀਲ ਬਹਿਲ ਸ਼ਹੀਦ ਭਗਤ ਸਿੰਘ ਟੈਕਨੀਕਲ ਯੂਨੀਵਰਸਿਟੀ ਅਤੇ ਸ਼੍ਰੀ ਰੋਹਿਤ ਗਰਗ ਸ਼ਾਂਤੀ ਵਿਦਿਆ ਮੰਦਿਰ ਵਿਸ਼ੇਸ਼ ਤੌਰ ਤੇ ਹਾਜਰ ਸਨ।
ਸਮਾਗਮ ਦੇ ਅੰਤ ਵਿੱਚ ਸ੍ਰੀ ਮੋਹਿਤ ਗਰਗ ਸਕੂਲ ਡਾਇਰੈਕਟਰ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਣ ਸੰਭਾਲ ਲਈ ਸਕੂਲ ਵਿੱਚ ਵਿਸ਼ੇਸ਼ ਯਤਨ ਜਾਰੀ ਰੱਖਣ ਦਾ ਵਿਸ਼ਵਾਸ ਪ੍ਰਗਟਾਇਆ।