ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ-ਜਿਆਣੀ
ਫਿਰੋਜ਼ਪੁਰ 26 ਜੂਨ (ਏ. ਸੀ. ਚਾਵਲਾ) ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਤੇ ਹੋਰ ਸਟਾਫ ਸੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜ਼ੀ: ਡੀ.ਪੀ.ਐਸ ਖਰਬੰਦਾ ਵੀ ਹਾਜਰ ਸਨ। ਸ੍ਰੀ ਜਿਆਣੀ ਨੇ ਕਿਹਾ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਜਣੇਪਾ ਸਕੀਮ ਚਲਾਈ ਗਈ ਹੈ, ਜਿਸ ਤਹਿਤ ਗਰਭਵਤੀ ਔਰਤਾਂ ਨੂੰ ਮੁਫ਼ਤ ਖਾਣਾ, ਦੁੱਧ ਅਤੇ ਲੋੜੀਂਦੀਆਂ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਡਿਲੀਵਰੀ ਹੋਣ ਤੋਂ ਬਾਅਦ ਇਕ ਹਜ਼ਾਰ ਰੁਪਏ ਬਤੌਰ ਆਰਥਿਕ ਸਹਾਇਤਾ ਵੀ ਕੀਤੀ ਜਾਂਦੀ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਸਾਫ-ਸਫ਼ਾਈ ਅਤੇ ਸੁੱਧ ਵਾਤਾਵਰਣ ਲਈ ਬੂਟੇ ਲਗਾਉਣ ਅਤੇ ਹਸਪਤਾਲਾਂ ਅੰਦਰ ਮਰੀਜ਼ਾਂ ਦੀ ਸੁਰੱਖਿਆਂ ਲਈ ਸਕਿਊਰਟੀ ਪੱਖ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਸ੍ਰੀ ਜਿਆਣੀ ਨੇ ਕਿਹਾ ਕਿ ਡਿਊਟੀ ਤੇ ਤਾਇਨਾਤ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਆਪਣੀ ਡਿਊਟੀ ਪ੍ਰਤੀ ਪੂਰੀ ਇਮਾਨਦਾਰੀ ਨਾਲ ਸਮਰਪਿਤ ਰਹਿ ਕੇ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਡਾਕਟਰਾਂ ਨੂੰ ਕਿਹਾ ਗਿਆ ਹੈ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਿਰਫ਼ ਜੈਨਰਿਕ ਤੇ ਉਹ ਹੀ ਦਵਾਈਆਂ ਲਿਖਣ ਜੋ ਹਸਪਤਾਲ ਅੰਦਰ ਮੌਜੂਦ ਹੋਣ ।ਉਨ•ਾਂ ਕਿਹਾ ਸੂਬਾ ਸਰਕਾਰ ਦੀ ਹਮੇਸ਼ਾ ਇਹ ਸੋਚ ਰਹੀ ਹੈ ਹਰ ਵਰਗ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਿਲੇ। ਉਨ•ਾਂ ਵੱਲੋਂ ਪੰਜਾਬ ਦਾ ਹਰ ਸਰਕਾਰੀ ਹਸਪਤਾਲ ਚੈੱਕ ਕੀਤਾ ਜਾਵੇਗਾ ਅਤੇ ਹਸਪਤਾਲਾਂ ਵਿਚਲੀਆਂ ਸਾਰੀਆਂ ਘਾਟਾਂ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਸ਼੍ਰੀ ਰਾਧਾ ਕ੍ਰਿਸ਼ਨ,ਸ: ਸੰਦੀਪ ਸਿੰਘ ਗੜਾ ਐਸ.ਡੀ.ਐਮ.,ਸ: ਲਖਵੀਰ ਸਿੰਘ ਐਸ.ਪੀ.(ਐਚ).ਸ: ਜਗਰਾਜ ਸਿੰਘ ਕਟੋਰਾ ਜਿਲ•ਾ ਪ੍ਰਧਾਨ ਭਾਜਪਾ,ਸੁਰਿੰਦਰ ਸਿੰਘ ਬੱਗੇ ਕੇ ਪਿੱਪਲ,ਬਲਜੀਤ ਸਹੋਤਾ ਅਦਿ ਵੀ ਹਾਜਰ ਸਨ।