ਸ਼ਹਿਰ ਦੇ ਮੇਨ ਬਜ਼ਾਰ ਵਿਚ ਰੋਹਿਤ ਵੋਹਰਾ ਵੱਲੋਂ ਕੀਤਾ ਗਿਆ ਸ਼ਕਤੀ ਪ੍ਰਦਰਸ਼ਨ
- ਦੁਕਾਨਦਾਰਾਂ ਅਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ - ਅਕਾਲੀ ਦਲ ਨੂੰ ਮਿਲ ਰਹੇ ਸਮਰਥਨ ਨੂੰ ਦੇਖ ਵਿਰੋਧੀਆਂ ਦੀ ਨੀਂਦ ਉੱਡੀ – ਰੋਹਿਤ ਵੋਹਰਾ
ਸ਼ਹਿਰ ਦੇ ਮੇਨ ਬਜ਼ਾਰ ਵਿਚ ਰੋਹਿਤ ਵੋਹਰਾ ਵੱਲੋਂ ਕੀਤਾ ਗਿਆ ਸ਼ਕਤੀ ਪ੍ਰਦਰਸ਼ਨ
– ਦੁਕਾਨਦਾਰਾਂ ਅਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ
– ਅਕਾਲੀ ਦਲ ਨੂੰ ਮਿਲ ਰਹੇ ਸਮਰਥਨ ਨੂੰ ਦੇਖ ਵਿਰੋਧੀਆਂ ਦੀ ਨੀਂਦ ਉੱਡੀ – ਰੋਹਿਤ ਵੋਹਰਾ
ਫਿਰੋਜ਼ਪੁਰ, 9 ਫਰਵਰੀ। ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਨਾਲ-ਨਾਲ ਚੋਣ ਮੈਦਾਨ ਭਖਦਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਚੋਣ ਮੁਹਿੰਮ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰ ਦੇ ਮੇਨ ਬਜ਼ਾਰ ਵਿਚ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਡੀ ਤਦਾਦ ‘ਚ ਅਕਾਲੀ ਦਲ ਵਰਕਰ ਅਤ ਸ਼ਹਿਰ ਵਾਸੀ ਹੁੰਮ ਹੁੰਮਾ ਕੇ ਪਹੁੰਚੇ । ਇਸ ਮੌਕੇ ਦੁਕਾਨਦਾਰਾਂ ਅਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਰੋਹਿਤ ਵੋਹਰਾ ਦਾ ਭਰਵਾਂ ਸਵਾਗਤ ਕੀਤਾ । ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਅੱਜ ਜੋ ਲੋਕਾਂ ਵੱਲੋਂ ਪਿਆਰ ਦਿੱਤਾ ਗਿਆ ਹਮੇਸ਼ਾਂ ਉਹਨਾਂ ਦਾ ਰਿਣੀ ਰਹੇਗਾ। ਉਹਨਾਂ ਕਿਹਾ ਕਿ ਅੱਜ ਦੇ ਮਿਲੇ ਸਮਰਥਨ ਨੂੰ ਦੇਖ ਵਿਰੋਧੀਆਂ ਪਾਰਟੀਆਂ ਦੀਆਂ ਨੀਦਾਂ ਉੱਡ ਜਾਣਗੀਆਂ ਅਤੇ ਇਹ ਵੀ ਸਪੱਸ਼ਟ ਹੋ ਗਿਆ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਵੇਗੀ । ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪੰਜ ਸਾਲ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਹੈ ਅਤੇ ਫਿਰੋਜ਼ਪੁਰ ਦੇ ਲੋਕ ਹੁਣ ਕਾਂਗਰਸ ਵਿਚੋਂ ਆਏ ਦੋ ਡਾਕੂਆਂ ਨੂੰ ਕਬੂਲ ਨਹੀਂ ਕਰਨਗੇ। ਉਹਨਾਂ ਕਿਹਾ ਕਿ ਲੋਕਾਂ ਨੂੰ ਵੱਡੇ ਸੁਪਨੇ ਦਿਖਾ ਕੇ ਗੁੰਮਰਾਹ ਕਰ ਰਹੀ ਹੈ ਆਮ ਆਦਮੀ ਪਾਰਟੀ ‘ਤੇ ਪੈਸੇ ਲੈ ਕੇ ਆਮ ਲੋਕਾਂ ਨੂੰ ਟਿਕਟਾਂ ਦੇਣ ਦੀ ਬਜਾਏ ਖਾਸ ਲੋਕਾਂ ਨੂੰ ਟਿਕਟਾਂ ਵੇਚਣ ਦੇ ਦੋਸ਼ ਲੱਗਦੇ ਆਏ ਹਨ, ਜਿਸ ਪਾਰਟੀ ਵਿਚ ਪਹਿਲਾ ਭ੍ਰਿਸ਼ਟਾਚਾਰ ਸਿਖਰਾਂ ‘ਤੇ ਹੈ ਉਸ ਪਾਰਟੀ ਤੋਂ ਲੋਕ ਕਿਨਾਰਾ ਕਰਕੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇ ਰਹੇ ਹਨ। ਉਹਨਾਂ ਕਿਹਾ ਕਿ ਵੱਡੀ ਤਦਾਦ ‘ਚ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੋਂ ਜ਼ਾਹਿਰ ਹੈ ਕਿ ਪੰਜਾਬ ਵਿਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਨ ਜਾ ਰਹੀ ਹੈ ਜਿਸ ਤੋਂ ਬਾਅਦ ਕਾਂਗਰਸ ਵੱਲੋਂ ਵਧਾਏ ਗੁੰਡਾਰਾਜ ਨੂੰ ਖਤਮ ਕਰਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ, ਵੱਖ-ਵੱਖ ਆਹੁਦੇਦਾਰ, ਵੱਡੀ ਗਿਣਤੀ ਵਿਚ ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
5 Attachments