ਹੁਣ ਫਿਰੋਜ਼ਪੁਰ ਵਿਖੇ 9 ਸਤੰਬਰ 2023 ਨੂੰ ਲੋਕ ਅਦਾਲਤ ਲਗਾਈ ਜਾਵੇਗੀ
ਹੁਣ ਫਿਰੋਜ਼ਪੁਰ ਵਿਖੇ 9 ਸਤੰਬਰ 2023 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ
ਫਿਰੋਜਪੁਰ, 28 ਜੁਲਾਈ, 2023– ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਹੋਇਆਂ ਅਪੀਲ ਕੀਤੀ ਹੈ ਕਿ ਮਿਤੀ 09 ਸਤੰਬਰ, 2023 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ।
ਇਸ ਦੇ ਸਬੰਧ ਵਿੱਚ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਪ੍ਰੀ–ਲਿਟੀਗੇਟਿਵ ਕੇਸ ਜੋ ਕਿ ਅੱਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ। ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਇਸ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ।
ਇਸ ਲੋਕ ਅਦਾਲਤ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। ਇਸ ਮੌਕੇ ਉਨ੍ਹਾਂ ਬੋਲਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਲੋਕ ਅਦਾਲਤ ਸਬੰਧੀ ਕੋਈ ਵੀ ਲੋੜੀਂਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਹਰੇਕ ਕੰਮ ਕਾਜ ਵਾਲੇ ਦਿਨ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨਾਲ ਸੰਪਰਕ ਕਰ ਸਕਦਾ ਹੈ ।
ਅੰਤ ਵਿੱਚ ਮਾਨਯੋਗ ਸੀ.ਜੇ.ਐੱਮ—ਕਮ—ਸਕੱਤਰ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ ਇਸ ਦੇ ਨਾਲ ਹੀ ਜੱਜ ਸਾਹਿਬ ਨੇ ਇਹ ਨਾਅਰਾ ਵੀ ਦਿੱਤਾ ਕਿ ੌਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ ੌ ।