ਹੁਣ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਹੱਈਆ ਕਰਵਾਈ ਜਾਵੇਗੀ ਮੁਫਤ ਆਨਲਾਈਨ ਕੋਚਿੰਗ
ਹੁਣ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਹੱਈਆ ਕਰਵਾਈ ਜਾਵੇਗੀ ਮੁਫਤ ਆਨਲਾਈਨ ਕੋਚਿੰਗ
ਫਿਰੋਜ਼ਪੁਰ 23 ਅਗਸਤ 2021 : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਹੁਣ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਗਿਆਪਤ ਹੋਣ ਵਾਲੀਆਂ ਅਸਾਮੀਆਂ ਜਿਵੇਂ ਐਸ.ਐਸ.ਸੀ., ਬੈਂਕ ਪੀ.ਓ, ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ, ਪੀ.ਪੀ.ਐਸ.ਸੀ, ਪੀ.ਐਸ.ਐਸੀ.ਐਸ.ਬੀ ਅਤੇ ਕੇਂਦਰ ਅਤੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਲਕੁਲ ਮੁਫਤ ਆਨਲਾਈਨ ਕੋਚਿੰਗ ਮੁਹਈਆ ਕਰਵਾਈ ਜਾ ਰਹੀ ਹੈ।ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੋਚਿੰਗ ਦੇ ਪਹਿਲੇ ਗਰੂਪ ਦੀ ਸ਼ਰੂਆਤ ਸਤੰਬਰ ਦੇ ਪਹਿਲੇ ਹਫਤੇ ਕੀਤੀ ਜਾਵੇਗੀ।
ਇਸ ਆਨਲਾਈਨ ਕੋਚਿੰਗ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀ ਦੀਆਂ ਪ੍ਰੀਖਿਆਵਾਂ ਲਈ ਤਿਆਰ ਅਤੇ ਕਾਬਲ ਬਣਾਉਂਦੇ ਹੋਏ ਉਹਨਾਂ ਦਾ ਆਰਥਿਕ ਜੀਵਨ ਪੱਧਰ ਉੱਚਾ ਚੁੱਕਣਾ ਹੈ।ਸੌ, ਚਾਹਵਾਨ ਦਸਵੀਂ, ਬਾਰ੍ਹਵੀਂ ਅਤੇ ਗੈ੍ਰਜੂਏਟ ਉਮੀਦਵਾਰ ਜ਼ੋ ਸਰਕਾਰੀ/ਗੈਰ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਕਰਨ ਲਈ ਯੋਗ ਵਿਦਿਅਕ ਯੋਗਤਾ ਨਾਲ ਕਿਸੇ ਅਸਾਮੀ ਵਿਰੁੱਧ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ/ ਕੋਚਿੰਗ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਦਿੱਤੇ ਗਏ ਲਿੰਕ ਤੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ
ਇਸ ਤੋਂ ਇਲਾਵਾ ਇਸ ਸਬੰਧੀ ਰਜਿਸਟ੍ਰੇਸ਼ਨ ਲਈ ਚਾਹਵਾਨ ਉਮੀਦਵਾਰ ਜਿਲ੍ਹਾ ਬਿਊਰੋ ਆੱਫ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ, ਆਈ-ਬਲਾਕ, ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਵਿਖੇ ਨਿੱਜੀ ਤੌਰ ਤੇ ਵੀ ਹਾਜ਼ਰ ਹੋ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ: 94654-74122 ਤੇ ਵੀ ਸੰਪਰਕ ਕਰ ਸਕਦੇ ਹਨ।