ਹੁਸੈਨੀਵਾਲਾ ਸ਼ਹੀਦੀ ਸਮਾਰਕ ਨੂੰ 6.50 ਕਰੋੜ ਦੀ ਲਾਗਤ ਨਾਲ ਸੈਰ-ਸਪਾਟਾ ਕੇਂਦਰ ਬਣਾਉਣ ਦੇ ਪ੍ਰਾਜੈਕਟ ਨੂੰ ਵਿਧਾਇਕ ਪਿੰਕੀ ਨੇ ਕਰਵਾਇਆ ਸ਼ੁਰੂ
ਕਿਹਾ, ਇਥੇ ਲਾਈਟ ਅਤੇ ਸਾਂਊਡ ਸ਼ੋਅ, ਵਾਟਰ ਲੇਜ਼ਰ, ਫੈਸਿਲਿਟੀ ਸੈਂਟਰ, ਬਾਹਰੋਂ ਆਉਣ ਵਾਲੇ ਲੋਕਾਂ ਲਈ ਕਮਰੇ ਤਿਆਰ ਹੋਣਗੇ
ਹੁਸੈਨੀਵਾਲਾ ਸ਼ਹੀਦੀ ਸਮਾਰਕ ਨੂੰ 6.50 ਕਰੋੜ ਦੀ ਲਾਗਤ ਨਾਲ ਸੈਰ-ਸਪਾਟਾ ਕੇਂਦਰ ਬਣਾਉਣ ਦੇ ਪ੍ਰਾਜੈਕਟ ਨੂੰ ਵਿਧਾਇਕ ਪਿੰਕੀ ਨੇ ਕਰਵਾਇਆ ਸ਼ੁਰੂ
ਕਿਹਾ, ਇਥੇ ਲਾਈਟ ਅਤੇ ਸਾਂਊਡ ਸ਼ੋਅ, ਵਾਟਰ ਲੇਜ਼ਰ, ਫੈਸਿਲਿਟੀ ਸੈਂਟਰ, ਬਾਹਰੋਂ ਆਉਣ ਵਾਲੇ ਲੋਕਾਂ ਲਈ ਕਮਰੇ ਤਿਆਰ ਹੋਣਗੇ
ਫਿਰੋਜ਼ਪੁਰ, 9 ਅਗਸਤ, 2020:
ਬਾਰਡਰ ਜ਼ਿਲ੍ਹਾ ਫਿਰੋਜ਼ਪੁਰ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਤਿਆਰ ਕੀਤੇ ਗਏ ਪ੍ਰੋਜੈਕਟ ਦੀ ਸੁਰੂਆਤ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਐਤਵਾਰ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਪਹੁੰਚ ਕੇ ਕਰਵਾਈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹੁਸੈਨੀਵਾਲਾ ਸੈਰ ਸਪਾਟੇ ਦੇ ਮਾਮਲੇ ਵਿੱਚ ਕਾਫ਼ੀ ਅੱਗੇ ਵਧੇਗਾ ਅਤੇ ਇੱਥੇ ਦੂਰੋਂ-ਦੂਰੋਂ ਆਉਣ ਵਾਲੇ ਲੋਕਾਂ ਲਈ ਬਹੁਤ ਕੁੱਝ ਹੋਏਗਾ। ਰੀਟਰੀਟ ਸਮਾਰੋਹ ਤੋਂ ਬਾਅਦ, ਲੋਕ ਇੱਥੇ ਬਹੁਤ ਸਾਰੀਆਂ ਗਤੀਵਿਧੀਆਂ ਦਾ ਹਿੱਸਾ ਬਣ ਸਕਣਗੇ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਰਕਾਰ ਵੱਲੋਂ 6.50 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਗੁਰੂਗਰਾਮ ਦੀ ਇਕ ਕੰਪਨੀ ਟਰਾਇਕਲਰ ਇੰਡੀਆ ਸਾਖਾਸਪੁਅਲ ਪ੍ਰਾਈਵੇਟ ਲਿਮਟਿਡ ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਇੱਕ ਲੇਜ਼ਰ ਲਾਈਟ ਅਤੇ ਸਾਂਊਡ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਤਹਿਤ ਸ਼ੋਅ ਦੇ ਜ਼ਰੀਏ ਦਿਲਚਸਪ ਢੰਗ ਨਾਲ ਸ਼ਹੀਦਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਇੱਕ ਵਾਟਰ ਲੇਜ਼ਰ ਵੀ ਚਲਾਇਆ ਜਾਵੇਗਾ, ਜਿਸ ਤਹਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਬਾਰੇ ਵੱਖ ਵੱਖ ਕਿਸਮਾਂ ਦੀ ਚਿਤਰਕਾਰੀ ਪੇਸ਼ ਕੀਤੀ ਜਾਵੇਗੀ। ਇਸੇ ਤਰ੍ਹਾਂ ਇਥੇ ਇਕ ਸਹੂਲਤ ਕੇਂਦਰ ਸਥਾਪਤ ਕੀਤਾ ਜਾਵੇਗਾ, ਜਿਥੇ ਲੋਕਾਂ ਨੂੰ ਸਮਾਰਕ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਲੋਕਾਂ ਦੀ ਰਿਹਾਇਸ਼ ਦਾ ਪ੍ਰਬੰਧਨ ਕਰਨ ਲਈ ਇੱਥੇ ਕਮਰੇ ਵੀ ਬਣਾਏ ਜਾਣਗੇ ਅਤੇ ਪੂਰੇ ਖੇਤਰ ਦੀ ਸੁੰਦਰਤਾ ਅਤੇ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਡਰ ਅਤੇ ਸ਼ਹੀਦੀ ਸਮਾਰਕ ਦਾ ਦੌਰਾ ਕਰਨ ਵਾਲੇ ਲੋਕ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਇਕ ਵੱਖਰਾ ਤਜ਼ੁਰਬਾ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਹੁਣ ਪਛੜਿਆ ਖੇਤਰ ਨਹੀਂ ਹੈ ਅਤੇ ਜਿਸ ਤਰ੍ਹਾਂ ਇੱਥੇ ਪ੍ਰਾਜੈਕਟ ਨਿਰੰਤਰ ਆ ਰਹੇ ਹਨ, ਇਹ ਤੇਜ਼ੀ ਨਾਲ ਵਿਕਾਸਸ਼ੀਲ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੈਰ-ਸਪਾਟੇ ਕੇਂਦਰ ਵਜੋਂ ਵਿਕਸਤ ਕਰਨ ਲਈ ਕਈ ਪ੍ਰਾਜੈਕਟ ਚੱਲ ਰਹੇ ਹਨ, ਜਿਨ੍ਹਾਂ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਲਈ ਪੈਸਿਆਂ ਦੀ ਕੋਈ ਘਾਟ ਨਹੀਂ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਨੂੰ ਅੱਗੇ ਲਿਆਉਣ ਲਈ ਕਈ ਪ੍ਰੋਜੈਕਟ ਨਿਰੰਤਰ ਲਿਆਂਦੇ ਜਾ ਰਹੇ ਹਨ।