Ferozepur News

ਹੈਰੋਇਨ ਅਤੇ ਨਸ਼ੀਲੇ ਪਾਊਡਰ ਸਮੇਤ ਦੋ ਗ੍ਰਿਫਤਾਰ

drug powderਫਿਰੋਜ਼ਪੁਰ 14 ਮਾਰਚ (ਏ. ਸੀ. ਚਾਵਲਾ): ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਨੇ ਅਗਰਸੈਨ ਚੋਂਕ ਗੁਰੂਹਰਸਹਾਏ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਏ. ਐਸ. ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਸਵਿਫਟ ਕਾਰ ਨੰਬਰ ਪੀ. ਬੀ. 05 ਏ. ਏ. 5171 ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਵਿਚ ਦੋ ਵਿਅਕਤੀ ਸਵਾਰ ਸਨ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੇ ਕਾਰ ਸਵਾਰ ਵਿਕਾਸ ਉਰਫ ਵਿੱਕੀ ਮਾਮਾ ਪੁੱਤਰ ਚਿਮਨ ਲਾਲ ਵਾਸੀ ਆਦਰਸ਼ ਨਗਰ ਮੰਡੀ ਗੁਰੂਹਰਸਹਾਏ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ ਉਸ ਦੇ ਸਾਥੀ ਸੁਰਿੰਦਰ ਸਿੰਘ ਉਰਫ ਬਿੱਟੂ ਧਵਨ ਪੁੱਤਰ ਸ਼ੇਰ ਅਮੀਰ ਸਿੰਘ ਵਾਸੀ ਆਦਰਸ਼ ਨਗਰ ਗੁਰੂਹਰਸਹਾਏ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 15 ਗ੍ਰਾਮ ਹੈਰੋਇਨ ਅਤੇ 260 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button