Ferozepur News

ਹੈਰੋਇਨ ਸਮੇਤ ਇਕ ਪੁਲਸ ਅੜਿੱਕੇ

crimeਫਿਰੋਜ਼ਪੁਰ 1 ਮਾਰਚ (ਏ.ਸੀ.ਚਾਵਲਾ): ਥਾਣਾ ਮਮਦੋਟ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸੁਰੇਸ਼ ਕੁਮਾਰ ਮਨਚੰਦਾ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਲੱਖਾ ਸਿੰਘ ਵਾਲਾ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੂੰ ਇਕ ਸ਼ੱਕੀ ਵਿਅਕਤੀ ਆਉਂਦਾ ਵਿਖਾਈ ਦਿੱਤਾ। ਪੁਲਸ ਨੇ ਦੱਸਿਆ ਕਿ ਸ਼ੱਕ ਤਹਿਤ ਰੋਕ ਕੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਹਰਬੰਸ ਸਿੰਘ ਉਰਫ ਬਿੱਟੂ ਪੁੱਤਰ ਦਮਨ ਸਿੰਘ ਵਜੋਂ ਕੀਤੀ ਗਈ ਹੈ। ਜਾਂਚਕਰਤਾ ਨੇ ਦੱਸਿਆ ਕਿ ਹਰਬੰਸ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button