Ferozepur News

ਹੋਰ ਦਾਜ ਮੰਗਣ ਅਤੇ ਦਾਜ ਦਾ ਸਮਾਨ ਖੁਰਦ ਖੁਰਦ ਕਰਨ ਦੇ ਦੋਸ਼ ਵਿਚ ਤਿੰਨ ਖਿਲਾਫ ਮਾਮਲਾ ਦਰਜ

dahejਫਿਰੋਜ਼ਪੁਰ 7 ਮਾਰਚ (ਏ.ਸੀ.ਚਾਵਲਾ) ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਦੀ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ 498-ਏ, 406 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੋਹੜ ਸਿੰਘ ਨੇ ਦੱਸਿਆ ਕਿ ਜੋਤੀ ਪੁੱਤਰੀ ਸੁਖਦੇਵ ਰਾਜ ਵਾਸੀ ਮਹਾਲਮ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਦਾ ਵਿਆਹ ਜ਼ਿਲ•ਾ ਫਰੀਦਕੋਟ ਦੇ ਰਹਿਣ ਵਾਲੇ ਸੁਮੀਤ ਦਿਉੜਾ ਪੁੱਤਰ ਸੁਰਿੰਦਰ ਦਿਉੜਾ ਨਾਲ ਕੀਤਾ ਸੀ ਅਤੇ ਵਿਆਹ ਸਮੇਂ ਉਸ ਦੇ ਪਿਤਾ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਸੀ। ਜੋਤੀ ਨੇ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਗਿਆ। ਵਿਆਹੁਤਾ ਜੋਤੀ ਨੇ ਦੱਸਿਆ ਕਿ ਉਸ ਦੇ ਪਿਤਾ ਵਲੋਂ ਵਿਆਹ ਸਮੇਂ ਦਿੱਤੇ ਹੋਏ ਦਾਜ ਦਾ ਸਮਾਨ ਵੀ ਖੁਰਦ ਬੁਰਦ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਬੋਹੜ ਸਿੰਘ ਨੇ ਦੱਸਿਆ ਕਿ ਪੁਲਸ ਨੇ ਵਿਆਹੁਤਾ ਜੋਤੀ ਦੇ ਬਿਆਨਾਂ ਤੇ ਉਸ ਦੇ ਪਤੀ ਸੁਮੀਤ ਦਿਉੜਾ, ਸਹੁਰਾ ਸੁਰਿੰਦਰ ਦਿਉੜਾ ਅਤੇ ਸੱਸ ਮੀਨਾ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button