Ferozepur News

ਹੋਰ ਦਾਜ ਮੰਗਣ ਤੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਮਾਮਲਾ ਦਰਜ

dowryਫਿਰੋਜ਼ਪੁਰ 15 ਅਪ੍ਰੈਲ (ਏ. ਸੀ. ਚਾਵਲਾ) ਵਿਆਹੁਤਾ ਦੀ ਕੁੱਟਮਾਰ ਕਰਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਕੋਲੋਂ ਹੋਰ ਦਾਜ ਵਿਚ ਮੋਟਰਸਾਈਕਲ ਦੀ ਮੰਗ ਕਰਨ ਦੇ ਦੋਸ਼ ਵਿਚ ਥਾਣਾ ਵੂਮੈਨ ਸੈੱਲ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ 5 ਮੈਂਬਰਾਂ ਖਿਲਾਫ 498-ਏ, 406 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਕੌਰ ਪੁੱਤਰੀ ਜੋਗਿੰਦਰ ਸਿੰਘ ਵਾਸੀ ਕਸ਼ਮੀਰ ਸਿੰਘ ਵਾਲੀ ਬਸਤੀ ਤਹਿਸੀਲ ਮਮਦੋਟ ਜ਼ਿਲ•ਾ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਵਿਆਹ ਸੁਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਦੁੱਲੇਕੇ ਨੱਥੂ ਵਾਲਾ ਗੁਰੂਹਰਸਹਾਏ ਨਾਲ ਹੋਇਆ ਸੀ। ਵਿਆਹੁਤਾ ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਵਿਆਹ ਸਮੇਂ ਆਪਣੀ ਹੈਸੀਅਤ ਮੁਤਾਬਿਕ ਦਾਜ ਵੀ ਦਿੱਤਾ ਸੀ। ਵਿਆਹੁਤਾ ਨੇ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਸਹੁਰਾ ਪਰਿਵਾਰ ਹੋਰ ਦਾਜ ਲਿਆਉਣ ਦੀ ਮੰਗ ਕਰਨ ਲੱਗ ਪਿਆ। ਜਿਸ ਦੇ ਕਾਰਨ ਉਸ ਦਾ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰਕੇ ਤੰਗ ਪ੍ਰੇਸ਼ਾਨ ਕਰਦਾ ਸੀ। ਵਿਆਹੁਤਾ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵਲੋਂ ਹੋਰ ਦਾਜ ਵਿਚ ਮੋਟਰਸਾਈਕਲ ਦੀ ਮੰਗ ਕਰਦਾ ਰਹਿੰਦਾ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਅਜੈਬ ਸਿੰਘ ਨੇ ਦੱਸਿਆ ਕਿ ਵੂਮੈਨ ਸੈੱਲ ਪੁਲਸ ਵਲੋਂ ਵਿਆਹੁਤਾ ਅਮਰਜੀਤ ਕੌਰ ਦੇ ਬਿਆਨਾਂ ਤੇ ਉਸ ਦੇ ਪਤੀ ਸੁਰਿੰਦਰ ਸਿੰਘ, ਦਿਉਰ ਪਾਲਾ ਸਿੰਘ, ਦਿਉਰ ਪਰਮਜੀਤ ਸਿੰਘ, ਸੱਸ ਭਜਨ ਕੌਰ ਅਤੇ ਸਹੁਰਾ ਕਸ਼ਮੀਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button