ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਮਿਲੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀਆਂ ਟੀਮਾਂ
ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਮਿਲੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀਆਂ ਟੀਮਾਂ
ਫਿਰੋਜ਼ਪੁਰ, 21.7.2023: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪੁਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਪਿੰਡ ਧੀਰਾ ਘਾਰਾ, ਗੱਟੀ ਰਾਜੋ ਕੇ, ਆਲੇ ਵਾਲਾ, ਫੱਤੇ ਵਾਲਾ, ਹਜ਼ਾਰਾ ਸਿੰਘ ਵਾਲਾ, ਆਸ਼ੀਕੇ, ਨਿਹਾਲਾ ਲਾਵੇਰਾ ਆਦਿ ਪਿੰਡਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਭੇਜ਼ ਕੇ ਦੌਰਾ ਕਰਵਾਇਆ ਗਿਆ ਹੈ.
ਜ਼ਿਲ੍ਹਾ ਪ੍ਰਸ਼ਾਸ਼ਨ, ਫਿਰੋਜਪੁਰ ਅਤੇ ਐੱਨ.ਜੀ.ਓਜ਼ ਦੀ ਮੱਦਦ ਨਾਲ ਹੜ੍ਹ ਪੀੜ੍ਹਤਾਂ ਨੂੰ ਖਾਣ ਲਈ ਰਾਸ਼ਨ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ ਦਫਤਰ ਵੱਲੋਂ ਭੇਜੀਆਂ ਗਈਆਂ ਟੀਮਾਂ ਵੱਲੋਂ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਸਮਝਾਇਆ ਗਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ, ਫਿਰੋਜਪੁਰ ਉਹਨਾਂ ਦੇ ਨਾਲ ਹੈ ਅਤੇ ਉਹਨਾਂ ਦੀ ਇਸ ਕੁਦਰਤੀ ਆਫਤ ਵਿੱਚ ਹਰ ਪੱਖੋਂ ਮਦਦ ਕਰੇਗਾ।
ਉਹਨਾਂ ਨੂੰ ਇਸ ਦਫਤਰ ਦੇ ਟੈਲੀਫੋਨ ਨੰਬਰ ਅਤੇ ਟੋਲ ਫ੍ਰੀ ਹੈਲਪਲਾਈਨ ਨੰਬਰਾਂ ਬਾਰੇ ਜਾਣੂ ਕਰਵਾਇਆ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਜਰੂਰਤ ਹੋਵੇ ਤਾਂ ਉਹ ਇਹਨਾਂ ਨੰਬਰਾਂ ਤੇ ਫੋਨ ਕਰਕੇ ਆਪਣੀ ਮੁਸ਼ਕਲ ਦੱਸ ਸਕਦੇ ਹਨ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਉਹਨਾਂ ਦੀ ਹਰ ਪੱਖੋ ਮੱਦਦ ਕੀਤੀ ਜਾਵੇਗੀ