ਹੜ ਪ੍ਰਭਾਵਿਤ ਪਿੰਡਾਂ ਵਿਚ ਫੋਗਿੰਗ ਦਾ ਕੰਮ ਜੰਗੀ ਪੱਧਰ ਤੇ ਜਾਰੀ: ਧੀਮਾਨ
ਡੇਂਗੂ, ਮਲੇਰੀਆ ਆਦਿ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸਾ਼ਸਨ ਹੋਇਆ ਪੱਬਾਂ ਭਾਰ
ਹੜ ਪ੍ਰਭਾਵਿਤ ਪਿੰਡਾਂ ਵਿਚ ਫੋਗਿੰਗ ਦਾ ਕੰਮ ਜੰਗੀ ਪੱਧਰ ਤੇ ਜਾਰੀ: ਧੀਮਾਨ
ਡੇਂਗੂ, ਮਲੇਰੀਆ ਆਦਿ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸਾ਼ਸਨ ਹੋਇਆ ਪੱਬਾਂ ਭਾਰ
ਫਿਰੋਜ਼ਪੁਰ 3 ਸਤੰਬਰ 2023.
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਵਿਚ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਫੋਗਿੰਗ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆਂ ਜਾ ਸਕੇ। ਇਸ ਕੰਮ ਲਈ ਨਗਰ ਕੌਂਸਲ ਫਿਰੋਜ਼ਪੁਰ ਦਾ ਸਹਿਯੋਗ ਲੈ ਕੇ ਸਾਰੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਫੋਗਿੰਗ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ਼ ਧੀਮਾਨ ਨੇ ਦੱਸਿਆ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜਿ਼ਲ੍ਹੇ ਵਿਚ ਹੜ ਪ੍ਰਭਾਵਿਤ ਇਲਾਕਿਆ ਵਿਚ ਡੇਂਗੂ, ਮਲੇਰੀਆ ਤੇ ਹੋਰ ਬਿਮਾਰੀਆਂ ਦੇ ਪਸਾਰ ਨੂੰ ਰੋਕਣ ਲਈ ਵਿਊਂਤਬੰਦੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੌਸਮ ਡੇਂਗੂ ਦੇ ਮੱਛਰ ਦੇ ਵੱਧਣ ਫੁੱਲਣ ਲਈ ਅਨੂਕੂਲ ਹੈ, ਇਸ ਲਈ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਮਿਲ ਕੇ ਚੌਕਸੀ ਰੱਖਣੀ ਪਵੇਗੀ ਤਾਂ ਜ਼ੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਾਣੀ ਦੇ ਖੜਨ ਕਾਰਨ ਇਸ ਤਰ੍ਹਾਂ ਦੀਆਂ ਬਿਮਾਰੀਆਂ ਜ਼ਿਆਦਾ ਵੱਧਦੀਆ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਨਿਹਾਲੇ ਲਵੇਰਾ, ਧੀਰਾ ਘਾਰਾ, ਬਸਤੀ ਰਾਮ ਲਾਲ, ਗੱਟੀ ਰਾਜੋ ਕੇ, , ਹਜਾਰਾਂ ਸਿੰਘ ਵਾਲਾ , ਟੇਂਡੀ ਵਾਲਾ ਆਦਿ ਵਿਚ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੋਂਸਲ ਫਿਰੋਜ਼ਪੁਰ ਦੇ ਕਾਰਜ ਸਾਧਕ ਅਸਫ਼ਰ ਮੈਡਮ ਪੂਨਮ ਭਟਨਾਗਰ ਤੇ ਸਟਾਫ ਦੇ ਸਹਿਯੋਗ ਨਾਲ ਹਰ ਹੜ ਪ੍ਰਭਾਵਿਤ ਪਿੰਡ ਵਿਚ ਫੋਗਿੰਗ ਕਰਵਾਈ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਤਾਂ ਜੋ ਖੜੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ।