ਜ਼ਿਲੇ੍ ਦੀਆਂ ਮੰਡੀਆਂ ’ਚ ਹੁਣ ਤੱਕ 224421 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ-ਡਿਪਟੀ ਕਮਿਸ਼ਨਰ
222885 ਮੀਟ੍ਰਿਕ ਟਨ ਕਣਕ ਦੀ ਹੁਣ ਤੱਕ ਹੋਈ ਖਰੀਦ
ਫਿਰੋਜ਼ਪੁਰ, 26 ਅਪ੍ਰੈਲ
ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਸ਼ਨੀਵਾਰ ਸ਼ਾਮ ਤੱਕ 224421 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 222885 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਮੰਡੀਆਂ ਵਿੱਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਣਕ ਸੁਕਾ ਕੇ ਲੈ ਕੇ ਆਉਣ ਅਤੇ ਟਰੈਕਟਰ-ਟਰਾਲੀ ’ਤੇ ਇਕ ਤੋਂ ਵੱਧ ਵਿਅਕਤੀ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਉਹ ਮੰਡੀ ਵਿੱਚ ਨਾ ਆਵੇ ਬਲਕਿ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ 27545 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿਚੋਂ ਪਨਗਰੇਨ ਵੱਲੋਂ 7548 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 1262 ਮਾਰਕਫੈੱਡ ਵੱਲੋਂ 6872 ਮੀਟ੍ਰਿਕ ਟਨ, ਪਨਸਪ ਵੱਲੋਂ 3498 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 5079 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।