Ferozepur News

ਜ਼ਿਲੇ• ਵਿਚ ਚੱਲ ਰਹੇ ਕਾਰਜ ਮਿਥੇ ਸਮੇਂ ਵਿਚ ਪੂਰੇ ਕੀਤੇ ਜਾਣ –ਵਿਧਾਇਕ ਜਿੰਦੂ

DSC01215ਫਿਰੋਜ਼ਪੁਰ 22 ਦਸੰਬਰ (ਏ.ਸੀ.ਚਾਵਲਾ) ਜ਼ਿਲ•ਾ ਸ਼ਹਿਰੀ/ਪੇਡੂ ਮੁਢਲਾ ਢਾਂਚਾ ਕਮੇਟੀ ਦੀ ਮੀਟਿੰਗ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ। ਵਿਧਾਇਕ ਸ.ਜੋਗਿੰਦਰ ਸਿੰਘ ਜਿੰਦੂ ਅਤੇ ਡਿਪਟੀ ਕਮਿਸ਼ਨਰ ਇੰਜੀ.ਡੀ .ਪੀ. ਐਸ. ਖਰਬੰਦਾ ਨੇ ਇਸ ਮੌਕੇ ਵੱਖ ਵੱਖ  ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ• ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਵਿਕਾਸ ਸਕੀਮਾਂ ਦਾ ਸਮੇਂ ਸਿਰ ਲਾਭ ਮਿਲ ਸਕੇ। ਇਸ ਮੀਟਿੰਗ ਵਿਚ ਸ੍ਰੀ ਵਿਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਰੋਹਿਤ ਵੋਹਰਾ ਪ੍ਰਧਾਨ ਨਗਰ ਕੌਂਸਲ ਗੁਰੂਹਰਸਹਾਏ, ਸਮੂਹ ਵਿਧਾਇਕਾਂ ਦੇ ਨੁਮਾਇੰਦੇ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰ ਹਾਜਰ ਸਨ।

Related Articles

Back to top button