Ferozepur News

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਦਾ ਦੌਰਾ

ਫਿਰੋਜ਼ਪੁਰ, ਦਸੰਬਰ,15, 2023: ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ ।

ਇਸ ਮੌਕੇ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਡਿਪਟੀ ਜੇਲ੍ਹ ਸੁਪਰਡੰਟ ਸਤਨਾਮ ਸਿੰਘ, ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ।

ਇਸ ਦੌਰਾਨ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਦੇ ਨਾਲ ਸੁਖਦੀਪ ਸਿੰਘ ਗੁੂੰਬਰ, ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਅਤੇ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਮੌਕੇ ਤੇ ਹਾਜ਼ਰ ਸਨ।

ਇਸ ਤੋਂ ਬਾਅਦ ਜੱਜ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ ਅਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ।

ਅੰਤ ਵਿੱਚ ਜੱਜ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ।

ਇਸ ਮੌਕੇ ਪੈਰਾ ਲੀਗਲ ਵਲੰਟੀਅਰ ਗਗਨਦੀਪ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button