ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ
ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ
ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ
ਫਿਰੋਜ਼ਪੁਰ 15 ਜੁਲਾਈ, 2023 ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਜੇਲ੍ਹ ਸੁਪਰਡੰਟ ਗੁਰਨਾਮ ਲਾਲ ਵੀ ਹਾਜ਼ਰ ਸਨ।
ਇਸ ਦੌਰੇ ਦੌਰਾਨ ਸੁਪਰਡੈਂਟ ਆਫ ਪੁਲਿਸ ਫਿਰੋਜਪੁਰ ਵੀ ਮੌਜੂਦ ਸਨ ਜ਼ਿਹਨਾਂ ਨੂੰ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਵੱਲੋਂ ਜ਼ੇਲ੍ਹ ਵਿੱਚ ਬੰਦੀਆਂ ਦੀਆਂ ਮਿਸ ਪੇਸ਼ੀਆਂ ਅਤੇ ਉਹਨਾਂ ਦੇ ਇਲਾਜ ਲਈ ਜ਼ੇਲ੍ਹ ਤੋਂ ਬਾਹਰ ਜਾਣ ਲਈ ਲੌੜੀਂਦੀ ਗਾਰਦ ਮੁਹੱਈਆਂ ਕਰਨ ਦੇ ਨਿਰਦੇਸ਼ ਦਿੱਤੇ ਗਏ।
ਇਸ ਦੌਰਾਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਸੈਸ਼ਨਜ਼ ਜੱਜ ਦੇ ਨਾਲ ਗਗਨ ਗੋਕਲਾਨੀ, ਰਿਟੇਨਰ ਐਡਵੋਕੇਟ, ਜ਼ਸਦੀਪ ਬਜਾਜ, ਪੈਨਲ ਐਡਵੋਕੇਟ ਅਤੇ ਮੈਡਮ ਹੇਮਾ ਤਲਵਾਰ, ਪੈਲਨ ਐਡਵੋਕੇਟ ਵੀ ਮੌਕੇ ਤੇ ਹਾਜ਼ਰ ਸਨ ।
ਇਸ ਦੇ ਨਾਲ ਨਾਲ, ਇਸ ਤੋਂ ਬਾਅਦ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ।
ਅੰਤ ਵਿੱਚ ੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ।
ਇਸ ਮੌਕੇ ਪੈਰਾ ਲੀਗਲ ਵਲੰਟੀਅਰ ਗਗਨਦੀਪ ਸਿੰਘ ਅਤੇ ਖਿਲਾਰਾ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ । ਇਸ ਦੇ ਨਾਲ ਇੱਥੇ ਮੌਜੂਦ ਸਾਰੇ ਅਫਸਰਾਂ ਨੇ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਮਿਸ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਵਿੱਚ ਕੈਂਪ ਕੋਰਟ ਲਗਾਈ। ਜਿਸ ਦੌਰਾਨ ਛੋਟੇ ਕੇਸਾਂ ਵਿੱਚ ਬੰਦ ਹਵਾਲਾਤੀਆਂ ਦੇ ਕੇਸ ਤੁਰੰਤ ਫੈਸਲੇ ਲਈ ਵਿਚਾਰੇ ਗਏ।