ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਤੀਜਾ ਯੋਗਾ ਕੈਂਪ ਲਗਾਇਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਤੀਜਾ ਯੋਗਾ ਕੈਂਪ ਲਗਾਇਆ
ਫਿਰੋਜ਼ਪੁਰ 15 ਫਰਵਰੀ 2020:- ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਜੀਆਂ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਮਾਨਯੋਗ ਜ਼ਿਲਾ ਅਤੇ ਸ਼ੈਸ਼ਨ ਜੱਜ, ਸ਼੍ਰੀ ਪਰਮਿੰਦਰ ਪਾਲ ਸਿੰਘ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਸ਼੍ਰੀ ਅਮਨ ਪ੍ਰੀਤ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਦੇਖ ਰੇਖ ਸ਼੍ਰੀ ਜਗਜੀਤ ਸੋਢੀ ਅਤੇ ਸ਼੍ਰੀ ਹਰਭਜਨ ਚਾਵਲਾ ਜੀ ਵੱਲੋਂ ਸ਼੍ਰੀ ਮਨਵਿੰਦਰ ਸਿੰਘ ਡਿਪਟੀ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਤੀਜਾ ਯੋਗਾ ਕੈਂਪ ਲਗਾਇਆ ਗਿਆ ਇਸ ਕੈਂਪ ਵਿੱਚ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਕਈ ਵਿਅਕਤੀਆਂ ਵੱਲੋਂ ਨਸ਼ਾ ਛੱਡ ਦਿੱਤਾ ਗਿਆ ਹੈ । ਇਸ ਦੇ ਤਹਿਤ ਅੱਜ ਵੀ 4 ਵਿਅਕਤੀਆਂ ਨੇ ਨਸ਼ਾ ਬਿਲਕੁਲ ਛੱਡ ਦਿੱਤਾ ਅਤੇ ਆਪਣੀ ਜ਼ਿੰਦਗੀ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਇਸ ਗੱਲ ਤੋਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਅੱਗੇ ਤੋਂ ਵੀ ਕੇਂਦਰੀ ਜੇਲ੍ਹ ਵਿਖੇ ਅਜਿਹੇ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ । ਇਸ ਕਰਕੇ ਅੱਜ ਸਕੱਤਰ ਸਾਹਿਬ ਵੱਲੋਂ ਉਪਰੋਕਤ ਪਤਵੰਤੇ ਸੱਜਣਾਂ ਸਮੇਤ ਇਨ੍ਹਾਂ ਚਾਰ ਕੈਦੀ/ਹਵਾਲਾਤੀਆਂ ਨੂੰ ਸਨਮਾਨਿਤ ਕੀਤਾ ਗਿਆ ।