ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਾਨੂੰਨੀ ਵਲੋਂ 45 ਸਕੂਲਾਂ ਵਿੱਚ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਏ ਗਏ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਾਨੂੰਨੀ ਵਲੋਂ 45 ਸਕੂਲਾਂ ਵਿੱਚ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਏ ਗਏ
ਫਿਰੋਜ਼ਪੁਰ ਮਿਤੀ 09 ਅਗਸਤ, 2023 ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਦੀ ਰਹਿਨੁਮਾਈ ਹੇਠ “Quit India Movement Day” ਦੇ ਸਬੰਧ ਵਿੱਚ ਕਾਨੂੰਨੀ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਏ ਗਏ।
ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫਸਰ, ਫਿਰੋਜਪੁਰ ਦੇ ਸਹਿਯੋਗ ਨਾਲ 45 ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ। ਇਹਨਾਂ ਸੈਮੀਨਾਰਾਂ ਰਾਹੀਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਵੱਲੋਂ ਵਿਸ਼ੇਸ਼ ਤੌਰ ਤੇ ਇਸ ਦਿਨ ਦੇ ਮੌਕੇ ਤੇ ਵਿਦਿਆਰਥੀਆਂ ਦੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਹਨਾਂ ਸੈਮੀਨਾਰਾਂ ਦੇ ਆਯੋਜਨ ਵਿੱਚ ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨਾਂ ਅਤੇ ਅਧਿਆਪਕਾਂ ਨੇ ਵਿਸ਼ੇਸ਼ ਯੋਗਦਾਨ ਦਿੱਤਾ।