ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ, ਗਿੱਲ ਕਾਨੂੰੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ, ਗਿੱਲ ਕਾਨੂੰੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ, 26 ਮਈ, 2023— ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਸਰਕਾਰੀ ਹਾਈ ਸਕੂਲ, ਗਿੱਲ ਨੇੜੇ ਮੁੱਦਕੀ (ਫਿਰੋਜਪੁਰ), ਵਿਖੇ ਕਾਨੂੰੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲੇ੍ਹ ਗਏ ਹਨ ।
ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ਤੇ ਜ਼ੋਰ ਦਿੱਤਾ ਜਾਂਦਾ ਹੈ ।
ਇਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 09.09.2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਅੱਗੇ ਇਹ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ ।
ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ ।
ਇਹ ਸੈਮੀਨਾਰ ਇਸ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਇੰਚਾਰਜ ਸ਼੍ਰੀ ਦਵਿੰਦਰ ਸਿੰਘ ਵੱਲੋਂ ਕਰਵਾਇਆ ਗਿਆ। ਅੰਤ ਵਿੱਚ ਇਸ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।