Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਮਿੰਨੀ ਮੈਰਾਥਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਮਿੰਨੀ ਮੈਰਾਥਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਮਿੰਨੀ ਮੈਰਾਥਨ

ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ: ਵੀਰਇੰਦਰ ਅਗਰਵਾਲ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਜ਼ਰੂਰੀ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 26 ਅਕਤੂਬਰ 2023.

          ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਗੁਰੂਦੁਆਰਾ ਸਾਰਾਗੜ੍ਹੀ ਤੋਂ ਗੋਲਫ ਗਰਾਊਂਡ ਫਿਰੋਜ਼ਪੁਰ ਛਾਉਣੀ ਤੱਕ ਮਿੰਨੀ ਮੈਰਾਥਨ ਕਰਵਾਈ ਗਈ ਜਿਸ ਵਿੱਚ ਬੱਚਿਆਂ, ਨੌਜਵਾਨਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਦੌੜ ਲਗਾਈ। ਇਸ ਮੈਰਾਥਨ ਨੂੰ ਝੰਡੀ ਦਿਖਾਉਣ ਮਗਰੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ  ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੌੜ ‘ਚ ਹਿੱਸਾ ਲਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਅਮਰੀਕ ਸਿੰਘ ਵੱਲੋਂ ਹਾਜ਼ਰ ਲੋਕਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਵਾਈ ਗਈ।

          ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਕਿਹਾ ਕਿ ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ। ਜ਼ਿਲ੍ਹੇ ਵਿੱਚ ਨਸ਼ਾ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨਸ਼ਾ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ।  ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹ ਸਾਡੇ ਨਾਲ ਸੰਪਰਕ ਕਰਨ ਅਸੀਂ ਉਨ੍ਹਾਂ ਦੀ ਨਸ਼ਾ ਛੱਡਣ ਲਈ ਮੱਦਦ ਕਰਾਂਗੇ ਅਤੇ ਰੋਜ਼ਗਾਰ ਦੇ ਕਾਬਲ ਬਣਾਵਾਂਗੇ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਪਹਿਲੀਆਂ ਪੁਜ਼ੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

          ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਇੱਕਜੁਟਤਾ ਜ਼ਰੂਰੀ ਹੈ ਅਤੇ ਪ੍ਰਸ਼ਾਸਨ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਇਸ ਲਈ ਜਾਗਰੂਕਤਾ ਜ਼ਰੂਰੀ ਹੈ ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੈਂਪ ਲਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਖ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਨਸ਼ਾ ਛੱਡਣ ਵਾਲਿਆਂ ਨੂੰ ਕੰਮ ਧੰਦੇ ਵੀ ਲਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਅਜਿਹਾ ਵਿਅਕਤੀ ਆਉਂਦਾ ਹੈ ਜੋ ਨਸ਼ੇ ਦਾ ਕਾਰੋਬਾਰ ਕਰਦਾ ਹੋਵੇ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

          ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਰਾਜਵਿੰਦਰ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕੇਵਲ ਕ੍ਰਿਸ਼ਨ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਹਰਦੀਪ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਰਨੈਲ ਸਿੰਘ, ਸੀ.ਜੇ.ਐਮ. ਸ੍ਰੀਮਤੀ ਏਕਤਾ ਉੱਪਲ, ਸੀ.ਜੇ.ਐਮ. ਸ੍ਰੀ ਅਸ਼ੋਕ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.)ਸ੍ਰੀ ਸ਼ਤੀਸ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ)ਸ੍ਰੀ ਪ੍ਰਗਟ ਸਿੰਘ ਬਰਾੜ, ਤੋਂ ਇਲਾਵਾ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button