ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲਾਂ ਵਾਲਾ ਦੇ ਵਿਦਿਆਰਥੀਆਂ ਨੂੰ ਦਿੱਤੀ ਕਾਨੂੰਨੀ ਜਾਣਕਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲਾਂ ਵਾਲਾ ਦੇ ਵਿਦਿਆਰਥੀਆਂ ਨੂੰ ਦਿੱਤੀ ਕਾਨੂੰਨੀ ਜਾਣਕਾਰੀ
ਫਿਰੋਜੁਪਰ, ਮਿਤੀ 01.05.2024: ਨੂੰ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਮੈਡਮ ਏਕਤਾ ੳੱੁਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲਾਂ ਵਾਲਾ, ਤਹਿਸੀਲ ਜ਼ੀਰਾ, ਜ਼ਿਲ੍ਹਾ ਫਿਰੋਜਪੁਰ ਦੇ ਵਿਦਿਆਰਥੀਆਂ ਨੂੰ ਏ.ਡੀ.ਆਰ ਸੈਂਟਰ, ਫਿਰੋਜਪੁਰ ਦੇ ਕਾਨਫਰੰਸ ਹਾਲ ਵਿੱਚ ਕਾਨੂੰਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਹਨਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ, ਫਿਰੋਜਪੁਰ ਦੀ ਪ੍ਰਵਾਨਗੀ ਨਾਲ ਸ੍ਰੀ ਆਦਰਸ਼ ਪਾਲ ਸਿੰਘ ਅਤੇ ਸ੍ਰੀ ਗੁਰਚਰਨ ਸਿੰਘ, ਅਧਿਆਪਕ ਸਾਹਿਬਾਨਾਂ ਦੀ ਦੇਖ—ਰੇਖ ਵਿੱਚ ਭੇਜਿਆ ਗਿਆ ਤਾਂ ਜ਼ੋ ਬੱਚਿਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਅਤੇ ਕਾਨੂੰਨੀ ਜਾਣਕਾਰੀ ਮੁਹੱਈਆਂ ਕਰਵਾਈ ਜਾ ਸਕੇ।
ਟ੍ਰੇਨਿੰਗ ਵਿੱਚ ਹਾਜ਼ਰਾਨ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਪੈਨਲ ਐਡਵੋਕਟਜ਼ ਸ੍ਰੀ ਗਗਨ ਗੋਕਲਾਨੀ, ਸ੍ਰੀ ਜਸਦੀਪ ਬਜ਼ਾਜ, ਸ੍ਰੀਮਤੀ ਸੁਮਨ ਲਤਾ, ਸ੍ਰੀ ਜੋਬਨਜੀਤ ਸਿੰਘ ਸਿੱਧੂ, ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ, ਫਿਰੋਜਪੁਰ ਅਤੇ ਸ੍ਰੀ ਰਜੇਸ਼ਵਰ ਸ਼ੇਰਗਿੱਲ, ਮੈਬਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ ਵੱਲੋਂ ਆਪਣੇ ਵੱਖ—ਵੱਖ ਵਿਸ਼ਿਆਂ ਉੱਪਰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਦਫਤਰ ਦੇ ਸਟਾਫ ਸ੍ਰੀ ਜਸਪਿੰਦਰ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਰਣਦੀਪ ਸਿੰਘ, ਸ੍ਰੀ ਸੰਜੀਵ ਕੁਮਾਰ ਅਤੇ ਸ੍ਰੀਮਤੀ ਸੋਨੀਆਂ ਵੱਲੋਂ ਵੀ ਆਪਣੇ ਦਫਤਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਹਨਾਂ ਸੇਵਾਵਾਂ ਦੇ ਲਾਭ ਲੈਣ ਦੀ ਵਿਧੀ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਇਸ ਤੋਂ ਇਲਾਵਾ ਦਫਤਰ ਦੇ ਲੈਂਡਲਾਈਨ ਨੰਬਰ 01632—235034, ਟੋਲ ਫ੍ਰੀ ਨੰਬਰ 1968, ਅਦਾਲਤਾਂ ਅਤੇ ਪੁਲਿਸ ਸਟੇਸ਼ਨ ਦੀ ਕਾਰਗੁਜਾਰੀ ਬਾਰੇ ਵੀ ਦੱਸਿਆ ਗਿਆ।