Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ

ਫਿਰੋਜ਼ਪੁਰ 23 ਮਈ 2018 (Manish Bawa ) ਸ਼੍ਰੀ ਐੱਸ ਕੇ ਅਗਰਵਾਲ ਮਾਣਯੋਗ ਜ਼ਿਲਾ ਅਤੇ ਸ਼ੈਸ਼ਨ ਜੱਜ-ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਦੀ ਰਹਿਨੁਮਈ ਹੇਠ ਸ਼੍ਰੀ ਬਲਜਿੰਦਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵਲੋਂ ਪਿੰਡ ਤੂਤ ਦੇ ਪੰਚਾਇਤ ਘਰ ਵਿੱਚ ਲੀਵਲ ਅਵੇਰਨੈਸ ਸਕੀਮ ਤਹਿਤ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। 
ਇਸ ਸੈਮੀਨਾਰ ਵਿੱਚ ਸ਼੍ਰ਼ੀ ਬਲਜਿੰਦਰ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਾਜ਼ਰ ਪਿੰਡ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਅਤੇ ਕਾਨੂੰਨੀ ਹੱਕਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਹਾਜ਼ਰ ਪਿੰਡ ਦੇ ਲੋਕਾਂ ਨੂੰ ਚਾਇਲਡ ਲੇਬਰ, ਬਾਲ ਵਿਆਹ ਅਤੇ ਲੋਕ ਅਦਾਲਤਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨੈਸ਼ਨਲ ਲੀਗਲ ਸਰਵਿਜ਼ ਅਥਾਰਟੀ ਦਿੱਲੀ ਵੱਲੋਂ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਲੋਕ ਅਦਾਲਤਾਂ, ਪੀੜਤ ਮੁਆਵਜ਼ਾ, ਸਥਾਈ ਲੋਕ ਅਦਾਲਤ, ਅਤੇ ਪੀ. ਐਲ. ਵੀ. ਸਕੀਮ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। 
ਉਨ੍ਹਾਂ ਵੱਲੋਂ ਬੱਚਿਆਂ ਦੇ ਹੱਕਾਂ ਬਾਰੇ ਨਾਲਸਾ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦਾ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ  ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਚਲਦੀ ਅਤੇ ਧਿਰਾਂ ਵਿੱਚ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । 
ਇਸ ਮੌਕੇ ਸ਼੍ਰੀ ਗੁਰਚਰਨ ਸਿੰਘ, ਸ਼੍ਰੀ ਗੁਰਸੇਵਕ ਸਿੰਘ ਅਤੇ ਸ਼੍ਰੀ ਕਾਹਨ ਸਿੰਘ, ਸ਼੍ਰੀ ਬਿੱਕਰ ਸਿੰਘ ਅਤੇ ਪੀ. ਐੱਲ. ਵੀ. ਗੁਰਵੀਰ ਸਿੰਘ ਵੀ ਹਾਜ਼ਰ ਸਨ.

Related Articles

Back to top button