Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪ੍ਰਾਜੈਕਟ ਜਾਗੋ ਤਹਿਤ ਬਦਲੀ ਸਰਕਾਰੀ ਹਾਈ ਸਕੂਲ ਕੜਮਾਂ ਦੀ ਨੁਹਾਰਸਰਕਾਰੀ ਹਾਈ ਸਕੂਲ ਕੜਮਾਂ ਪਿੰਡ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਲਗਾਇਆ ਗਿਆ ਵਿਸ਼ੇਸ਼ ਕੈਂਪ

ਮਮਦੋਟ/ਫ਼ਿਰੋਜ਼ਪੁਰ 30 ਅਕਤੂਬਰ 2018 ( ) ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼੍ਰੀ ਐਸ.ਕੇ ਅਗਰਵਾਲ ਨੇ ਸਰਕਾਰੀ ਹਾਈ ਸਕੂਲ ਕੜਮਾਂ ਵਿਖੇ ਪ੍ਰਾਜੈਕਟ ਜਾਗੋ ਤਹਿਤ ਬਣਾਈ ਗਈ ਨਵੀਂ ਪਾਰਕ, ਸਟੇਜ, ਚਾਰਦੀਵਾਰੀ ਅਤੇ ਸਕੂਲ ਵਿਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ।  ਇਸ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਿਸ਼ੇਸ਼  ਕੈਂਪ ਲਗਾ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ।  ਸਕੂਲ ਵੱਲੋਂ ਵਿਸ਼ੇਸ਼ ਸਮਾਗਮ  ਦਾ ਆਯੋਜਨ ਵੀ ਕੀਤਾ ਗਿਆ, ਜਿਸ ਦਾ ਆਗਾਜ਼ ਮੁੱਖ ਮਹਿਮਾਨ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ।  ਇਸ ਤੋਂ ਪਹਿਲਾਂ ਸਕੂਲ ਵਿਖੇ ਪਹੁੰਚਣ ਤੇ ਉਨ੍ਹਾਂ ਨੇ ਸਕੂਲ ਵਿਚ ਪੌਦਾਰੋਪਣ ਵੀ ਕੀਤਾ।  ਇਸ ਮੋਕੇ ਸੀ.ਜੀ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰ: ਬਲਜਿੰਦਰ ਸਿੰਘ ਮਾਨ, ਸਿਵਲ ਜੱਜ (ਜ. ਡਵੀਜ਼ਨ) ਗੌਰਵ ਸ਼ਰਮਾ ਤੇ ਕਿਰਨਦੀਪ ਸਿੰਘ,  ਐਸ.ਡੀ.ਐਮ ਫ਼ਿਰੋਜ਼ਪੁਰ ਅਮਿੱਤ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ: ਨੇਕ ਸਿੰਘ ਅਤੇ ਡੀ.ਐਸ.ਪੀ ਲਖਵੀਰ ਸਿੰਘ ਵੀ ਹਾਜ਼ਰ ਸਨ। 

ਆਪਣੇ ਸੰਬੋਧਨ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਸ.ਕੇ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕੜਮਾਂ ਪਿੰਡ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਚੁਣਿਆ ਗਿਆ ਸੀ। ਇਸ ਤਹਿਤ ਪਿੰਡ ਵਾਸੀਆਂ ਨਾਲ ਸਲਾਹ ਕਰਨ ਉਪਰੰਤ ਸਰਕਾਰੀ ਹਾਈ ਸਕੂਲ  ਵਿਚ ਵਿਦਿਆਰਥੀਆਂ ਲਈ ਨਵੀਂ ਸਟੇਜ, ਪਾਰਕ, ਰੰਗ-ਰੋਗਨ ਸਮੇਤ ਹੋਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ 1115 ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਅਤੇ ਸਿਵਲ ਸੇਵਾਵਾਂ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੁਣਿਆ ਗਿਆ ਹੈ।  

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ  ਸਮਾਜਿਕ ਬੁਰਾਈ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਦਿਆਂ  ਕਿਹਾ ਕਿ ਨਸ਼ਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮਾਜਿਕ ਬੁਰਾਈ ਬਣ ਗਈ ਹੈ। ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਕਰਨਾ ਪਾਪ ਹੀ ਨਹੀਂ ਅਪਰਾਧ ਵੀ ਹੈ, ਸਾਨੂੰ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਿੱਖਿਆ ਦੇ ਮੌਕੇ ਉਪਲਬਧ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਵੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਇਨ੍ਹਾਂ ਦੀ ਸੰਭਾਲ ਕਰਨ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਭਰੂਣ ਹੱਤਿਆ ਨਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਪ੍ਰਣ ਵੀ ਦਵਾਇਆ। ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭਰੂਣ ਹੱਤਿਆ ਨਾ ਕਰਨ ਸਬੰਧੀ ਸਕਿੱਟ ਵੀ ਪੇਸ਼ ਕੀਤੀ ਗਈ, ਜਿਸ ਦੀ ਸਾਰਿਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਅਤੇ ਗਿੱਧੇ ਦੀ ਵੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵਿਚ ਰਸਾ ਕੱਸੀ ਦੇ ਮੁਕਾਬਲੇ ਵੀ ਕਰਵਾਏ ਗਏ।  ਇਸ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਵੀ ਲਗਾਇਆ ਗਿਆ। 

ਇਸ ਮੌਕੇ ਸਕੂਲ ਮੁਖੀ ਸ਼ਿਵਾਨੀ ਅਰੋੜਾ, ਸਰਪੰਚ ਗੁਰਮੇਲ ਸਿੰਘ, ਸੁਖਜੀਤ ਸਿੰਘ ਅਤੇ ਸਟੇਜ ਸਕੱਤਰ ਰਵੀ ਇੰਦਰ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।

Related Articles

Back to top button