ਜ਼ਿਲ੍ਹਾ ਚੋਣ ਅਫਸਰ ਅਤੇ ਐਸਐਸਪੀ ਵਲੋਂ ਵੋਟਾਂ ਦੀ ਗਿਣਤੀ ਦੀ ਸੁਰੱਖਿਆ ਸਬੰਧੀ ਕਾਂਊਟਿੰਗ ਸੈਂਟਰਾਂ ਦਾ ਦੌਰਾ
ਜ਼ਿਲ੍ਹਾ ਚੋਣ ਅਫਸਰ ਅਤੇ ਐਸਐਸਪੀ ਵਲੋਂ ਵੋਟਾਂ ਦੀ ਗਿਣਤੀ ਦੀ ਸੁਰੱਖਿਆ ਸਬੰਧੀ ਕਾਂਊਟਿੰਗ ਸੈਂਟਰਾਂ ਦਾ ਦੌਰਾ
ਵੋਟਾਂ ਦੀ ਗਿਣਤੀ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ
10 ਮਾਰਚ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਫਿਰੋਜ਼ਪੁਰ 5 ਮਾਰਚ 2022 ( ) ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਅਤੇ ਐਸਐਸਪੀ ਨਰਿੰਦਰ ਭਾਰਗਵ ਵੱਲੋਂ ਸ਼ਾਂਤੀਪੂਰਵਕ ਵੋਟਾਂ ਦੀ ਗਿਣਤੀ ਕਰਵਾਉਣ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸਰੁੱਖਿਆ ਸਬੰਧੀ ਕਾਂਊਟਿੰਗ ਸੈਂਟਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਬਣਾਏ ਗਏ ਚਾਰੇ ਵਿਧਾਨ ਸਭਾ ਹਲਕਿਆਂ ਦੇ ਕਾਂਊਟਿੰਗ ਸੈਂਟਰਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਿਆ ਅਤੇ ਗਿਣਤੀ ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਕਾਂਊਟਿੰਗ ਸੈਂਟਰਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਢਾਂਚਾ ਸਥਾਪਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ।
ਜ਼ਿਲਾ ਚੋਣ ਅਫਸਰ ਅਤੇ ਐਸਐਸਪੀ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ /ਮੋਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨਾਂ ਅੱਗੇ ਦੱਸਿਆ ਕਿ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਲਈ ਵੋਟਾਂ ਦੀ ਗਿਣਤੀ ਐਮ.ਐਲ.ਐਮ ਸੀਨੀ.ਸੈਕੰ. ਸਕੂਲ ਫਿਰੋਜ਼ਪੁਰ ਛਾਉਣੀ, ਵਿਧਾਨਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਲਈ ਵੋਟਾਂ ਦੀ ਗਿਣਤੀ ਐਸ.ਬੀ.ਐਸ ਸਟੈਟ ਯੂਨੀਵਰਸਿਟੀ ਫਿਰੋਜ਼ਪੁਰ ਅਤੇ ਵਿਧਾਨਸਭਾ ਹਲਕਾ ਜ਼ੀਰਾ ਲਈ ਵੋਟਾਂ ਦੀ ਗਿਣਤੀ ਸਰਕਾਰੀ ਡਿਗਰੀ ਕਾਲਜ, ਮੋਹਕਮ ਖਾਂ ਵਾਲਾ, ਜ਼ੀਰਾ ਰੋਡ ਫਿਰੋਜ਼ਪੁਰ ਵਿਖੇ 10 ਮਾਰਚ ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ, ਐਸਡੀਐਮ ਜ਼ੀਰਾ ਸੂਬਾ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਆਦਿ ਅਧਿਕਾਰੀ ਹਾਜ਼ਰ ਸਨ।