Ferozepur News

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲ ਵਿਚ ਲੱਗੇ ਅਧਿਕਾਰੀਆਂ/ਕਰਮਚਾਰੀਆਂ ਦੀ ਪ੍ਰਸ਼ੰਸਾ

ਫ਼ਿਰੋਜ਼ਪੁਰ 6 ਫਰਵਰੀ 2017( ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ 4 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਸ.ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨਾ ਅਤੇ ਚੋਣ ਅਮਲ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਆਪਣੇ ਆਪ ਵਿੱਚ ਬਹੁਤ ਵੱਡਾ ਕਾਰਜ ਸੀ, ਜਿਸ ਨੂੰ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਆਪਣੇ ਮਿਲਵਰਤਨ ਤੇ ਭਾਈਚਾਰਕ ਏਕਤਾ ਨਾਲ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਨੇ ਚੋਣ ਅਮਲ ਦੌਰਾਨ ਮੀਡੀਆ ਦੀ ਸਾਰਥਿਕ ਭੂਮਿਕਾ ਲਈ ਵੀ ਸ਼ਲਾਘਾ ਕੀਤੀ ਅਤੇ ਸਮੂਹ ਮੀਡੀਆ ਕਰਮੀਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ.ਸਤਿੰਦਰ ਸਿੰਘ ਤੇ ਪੂਰੀ ਸਵੀਪ ਟੀਮ ਵੱਲੋਂ ਵੀ ਲੋਕਾਂ ਨੂੰ ਵੱਧ ਤੋ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਚੋਣ ਅਮਲ ਵਿਚ ਲੱਗੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ।

ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੇ ਸਮੇਂ ਡਿਪਟੀ ਕਮਿਸ਼ਨਰ ਦੀ ਸੁਚੱਜੀ ਅਗਵਾਈ ਹੇਠ ਕਾਫ਼ੀ ਕੁੱਝ ਸਿੱਖਿਆ ਹੈ ਜੋ ਭਵਿੱਖ ਵਿਚ ਇਹ ਤਜਰਬਾ ਉਨ੍ਹਾਂ ਦੇ ਕੰਮ ਆਵੇਗਾ। 

ਇਸ ਮੌਕੇ ਸ੍ਰੀ ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ.ਹਰਜੀਤ ਸਿੰਘ ਸੰਧੂ ਐਸ.ਡੀ.ਐਮ ਫ਼ਿਰੋਜ਼ਪੁਰ, ਸ.ਰਣਜੀਤ ਸਿੰਘ ਸਹਾਇਕ ਕਮਿਸ਼ਨਰ,ਸ.ਗੁਰਮੀਤ ਸਿੰਘ ਢਿੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸ੍ਰੀ ਚਾਂਦ ਪ੍ਰਕਾਸ਼ ਤਹਿਸੀਲਦਾਰ ਚੋਣਾ,ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਸ੍ਰੀ ਰਾਜਿੰਦਰ ਕਟਾਰੀਆ ਡਿਪਟੀ ਡਾਇਰੈਕਟਰ ਮੱਛੀ ਪਾਲਨ ਵਿਭਾਗ, ਸ੍ਰੀ ਬੀਰ ਪ੍ਰਤਾਪ ਸਿੰਘ ਡੇਅਰੀ ਵਿਭਾਗ, ਡਾ.ਸਤਿੰਦਰ ਸਿੰਘ ਲੈਕਚਰਾਰ ਨੈਸ਼ਨਲ ਐਵਾਰਡੀ, ਸ੍ਰੀਮਤੀ ਗਗਨਦੀਪ ਕਾਨੂੰਗੋ ਚੋਣਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Related Articles

Back to top button