Ferozepur News

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੁਜ਼ਗਾਰ ਮੇਲਾ 15 ਜੂਨ ਨੂੰ ਉਮੀਦਵਾਰ ਆਪਣੇ ਪੜ੍ਹਾਈ ਦੇ ਅਸਲ ਸਰਟੀਫਿਕੇਟ, ਫ਼ੋਟੋ ਕਾਪੀਆਂ ਅਤੇ ਬਾਇਓ ਡਾਟਾ ਨਾਲ ਲੈ ਕੇ ਆਉਣ

ਫ਼ਿਰੋਜ਼ਪੁਰ 13 ਜੂਨ 2018 (Manish Bawa  ) ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਮਿਤੀ 15 ਜੂਨ 2018 ਨੂੰ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਆਈ.ਏ.ਐੱਸ ਨੇ ਦਿੱਤੀ।  
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਕੰਪਨੀਆਂ/ਸੰਸਥਾਵਾਂ ਜਿਵੇਂ ਕਿ ਐਸ.ਬੀ.ਆਈ ਲਾਈਫ਼ ਇੰਸ਼ੋਰੈਂਸ, ਆਈ.ਸੀ.ਆਈ.ਸੀ.ਆਈ ਫਾਂਉਡੇਸ਼ਨ, ਵਿਸ਼ਾਲ ਮੇਗਾਮਾਰਟ, ਜੀ.ਏ.ਟੀ.ਐਸ ਕੋਪਰੇਟਿਵ ਸੋਸਾਇਟੀ ਆਦਿ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 7500 ਤੋਂ 18,000 ਰੁਪਏ ਤੱਕ ਦੀ ਤਨਖ਼ਾਹ ਦਿੱਤੀ ਜਾਵੇਗੀ। 
ਉਨ੍ਹਾਂ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿਚ ਅੱਠਵੀਂ ਤੋਂ ਗਰੈਜੂਏਸ਼ਨ ਪਾਸ ਬੇਰੁਜ਼ਗਾਰ ਉਮੀਦਵਾਰ ਮਿਤੀ 15 ਜੂਨ 2018 ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਚ ਆਪਣੇ ਪੜ੍ਹਾਈ ਦੇ ਅਸਲ ਸਰਟੀਫਿਕੇਟ, ਫ਼ੋਟੋ ਕਾਪੀਆਂ ਅਤੇ ਬਾਇਓ ਡਾਟਾ ਨਾਲ ਲੈ ਕੇ ਆਉਣ। ਇਸ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰ: 01632-242645 ਜਾਂ ਮੋਬਾਈਲ ਨੰ: 98559-81444 ਜਾਂ ਫਿਰ ਈ.ਮੇਲ. degtofzr@gmail.com ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related Articles

Back to top button