Ferozepur News

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੇਸਮੈਂਟ ਅਤੇ ਛੱਤਾਂ ਤੇ ਖੜ੍ਹੇ ਪਾਣੀ ਦਾ ਤੁਰੰਤ ਕਰਵਾਇਆ ਜਾਵੇ ਹੱਲ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੇਸਮੈਂਟ ਅਤੇ ਛੱਤਾਂ ਤੇ ਖੜ੍ਹੇ ਪਾਣੀ ਦਾ ਤੁਰੰਤ ਕਰਵਾਇਆ ਜਾਵੇ ਹੱਲ-ਡਿਪਟੀ ਕਮਿਸ਼ਨਰ
ਪਾਣੀ ਦੀ ਲੀਕੇਜ ਨੂੰ ਰੋਕਣ ਲਈ ਬੀ.ਐਂਡ.ਆਰ. ਤੇ ਵਾਟਰ ਸਪਲਾਈ ਵਿਭਾਗ ਦੇ ਐਕਸੀਅਨਾਂ ਨੂੰ ਹਦਾਇਤ
ਸਮੂਹ ਦਫ਼ਤਰਾਂ ਵੱਲੋਂ ਆਪਣੇ ਦਫ਼ਤਰ ਅਤੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ 
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੇਸਮੈਂਟ ਤੇ ਛੱਤਾਂ ਸਮੇਤ ਵੱਖ-ਵੱਖ ਸਥਾਨਾਂ ਲਿਆ ਜਾਇਜ਼ਾ

ਫਿਰੋਜ਼ਪੁਰ 17 ਜੁਲਾਈ 2019 ( ) ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੇਸਮੈਂਟ ਤੇ ਛੱਤਾਂ ਸਮੇਤ ਵੱਖ-ਵੱਖ ਸਥਾਨਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਵੱਲੋਂ ਬੇਸਮੈਂਟ ਅਤੇ ਛੱਤਾਂ ਤੇ ਖੜ੍ਹੇ ਪਾਣੀ ਦਾ ਤੁਰੰਤ ਹੱਲ ਕਰਨ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਐਕਸੀਅਨ ਨੂੰ ਹਦਾਇਤ ਵੀ ਕੀਤੀ ਗਈ। 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਜਾਇਜ਼ਾ ਲੈਂਦਿਆਂ ਬੀ.ਐਂਡ.ਆਰ. ਤੇ ਵਾਟਰ ਸਪਲਾਈ ਵਿਭਾਗ ਨੂੰ ਕਿਹਾ ਕਿ ਬੇਸਮੈਂਟ ਤੇ ਹੋ ਰਹੀ ਪਾਣੀ ਦੀ ਲੀਕੇਜ ਨੂੰ ਤੁਰੰਤ ਰੋਕਿਆ ਜਾਵੇ ਤੇ ਖੜ੍ਹੇ ਹੋਏ ਪਾਣੀ ਦਾ ਵੀ ਤੁਰੰਤ ਨਿਕਾਸ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ-ਦੁਆਲੇ ਜਾਂ ਛੱਤਾਂ ਤੇ ਖੜ੍ਹੇ ਪਾਣੀ ਦੀ ਵੀ ਜਲਦੀ ਤੋਂ ਜਲਦੀ ਨਿਕਾਸੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਖੜ੍ਹੇ ਹੋਏ ਪਾਣੀ ਵਿੱਚ ਮੱਛਰ ਵੀ ਫੈਲ ਸਕਦਾ ਹੈ ਜੋ ਕਿ ਅਨੇਕਾਂ ਡੇਂਗੂ ਤੇ ਮਲੇਰੀਆਂ ਵਰਗੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਇਸ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਕਿਹਾ ਕਿ ਇਸ ਕੰਮ ਲਈ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਫ਼ੰਡ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਹ ਫ਼ੰਡ ਸਰਕਾਰ ਵੱਲੋਂ ਮੰਗਵਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਦਫਤਰਾਂ ਨੂੰ ਆਪਣੇ-ਆਪਣੇ ਦਫ਼ਤਰ ਅਤੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਦਾ ਵੀ ਵਿਸ਼ੇਸ਼ ਧਿਆਨ ਰੱਖਣ ਲਈ ਵੀ ਕਿਹਾ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਅਤੇ ਨਾਜ਼ਰ ਸ੍ਰ. ਸੁਖਵੰਤ ਸਿੰਘ ਆਦਿ ਹਾਜ਼ਰ ਸਨ।

Related Articles

Back to top button