ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ): ਪੰਜਾਬ ਵਿਧਾਨ ਸਭਾ ਚੋਣਾਂ -2017 ਵਿਚ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੇ ਮੰਤਵ ਨਾਲ ਅੱਜ ਫਾਜ਼ਿਲਕਾ ਵਿਚ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਅਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਅਰਵਿੰਦ ਕੁਮਾਰ ਨੇ ਸਥਾਨਕ ਘੰਟਾ ਘਰ ਚੌਕ ਵਿਚ ਪਹੁੰਚੇ ਲੋਕਾਂ ਨੂੰ ਵੋਟ ਦੀ ਮਹਤੱਤਾ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ ਸਰਕਾਰ ਚੁਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਆਪਣੀ ਮਨਪਸੰਦ ਦੀ ਸਰਕਾਰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਵੱਧ ਤੋਂ ਵੱਧ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਵੋਟ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਪਾਉਣੀ ਚਾਹੀਦੀ ਹੈ। ਇਸ ਮੌਕੇ ਸਕੂਲੀ ਵਿਦਿਆਰਥਣਾਂ ਵੱਲੋਂ ਵੋਟਰ ਜਾਗਰੂਕਤਾ ਨੂੰ ਦਰਸਾਉਂਦੀ ਝਾਕੀ ਦੀ ਪੇਸ਼ਕਾਰੀ ਕੀਤੀ ਗਈ ਅਤੇ ਆਪਣੇ ਸਲੋਗਨਾਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪ੍ਰਗਟ ਸਿੰਘ, ਸਟੇਟ ਐਵਾਰਡੀ ਅਧਿਆਪਕ ਰਜਿੰਦਰ ਵਿਖੌਣਾ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।