ਜ਼ਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ
ਫ਼ਿਰੋਜ਼ਪੁਰ 9 ਦਸੰਬਰ 2016 ( Harish Monga ) ਜ਼ਿਲ੍ਹਾ ਬਾਲ ਭਲਾਈ ਕੌਂਸਲ, ਫ਼ਿਰੋਜ਼ਪੁਰ ਵੱਲੋਂ ਅੱਜ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਪੇਪਰ ਰੀਡਿੰਗ, ਫੋਕ ਸੌਂਗ ਅਤੇ ਗਰੂੱਪ ਡਾਂਸ ਮੁਕਾਬਲੇ ਕਰਵਾਏ ਗਏ । ਇਸ ਸਮਾਗਮ ਵਿਚ ਸ੍ਰੀਮਤੀ ਸਵਰਨਜੀਤ ਕੌਰ ਸਹਾਇਕ ਕਮਿਸ਼ਨਰ(ਜ) ਫ਼ਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ੍ਰੀਮਤੀ ਸਵਰਨਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਅਤੇ ਮੋਬਾਈਲ ਵਟਸਐਬਪ, ਫੇਸਬੁੱਕ ਆਦਿ ਦੀ ਵਰਤੋਂ ਲੋੜ ਅਨੁਸਾਰ ਕਰਨ ਅਤੇ ਵਿੱਦਿਆ,ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੱਧ ਚੜ ਕੇ ਭਾਗ ਲੈਣ ਤਾਂ ਜੋ ਉਹ ਦੇਸ਼ ਦੇ ਚੰਗੇ ਨਾਗਰਿਕ ਬਣਕੇ ਆਪਣੇ ਜੀਵਨ ਨੂੰ ਅਤੇ ਦੇਸ਼ ਨੂੰ ਖ਼ੁਸ਼ਹਾਲ ਖ਼ੁਸ਼ਹਾਲ ਬਣਾਉਣ । ਇਸ ਮੌਕੇ ਉਨ੍ਹਾਂ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਨ੍ਹਾਂ ਮੁਕਾਬਲਿਆਂ ਵਿੱਚ ਪੇਪਰ ਰੀਡਿੰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਕ ਗੁਜਰ, ਜ਼ੀਰਾ, ਫੌਕ ਸੌਗ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਅਤੇ ਗਰੂੱਪ ਡਾਂਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਰੈਡ ਕਰਾਸ ਸੋਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, (ਲੜਕੇ) ਫ਼ਿਰੋਜ਼ਪੁਰ ਦੀ ਦੀਵਾਰ ਦੇ ਨਾਲ-ਨਾਲ ਮਿੱਟੀ ਪਵਾਈ ਗਈ ਅਤੇ ਇਸ ਸਥਾਨ ਨੂੰ ਸਾਫ਼ ਸੁਥਰਾ ਰੱਖ ਲਈ ਸ੍ਰੀਮਤੀ ਸਵਰਨਜੀਤ ਕੌਰ ਸਹਾਇਕ ਕਮਿਸ਼ਨਰ (ਜ) ਅਤੇ ਮੈਂਬਰਾਂ ਵੱਲੋਂ ਪੌਦੇ ਵੀ ਲਗਾਏ ਗਏ ਤਾਂ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ ।
ਸ੍ਰੀ ਅਸ਼ੋਕ ਬਹਿਲ ਸਕੱਤਰ ਬਾਲ ਭਲਾਈ ਕੌਂਸਲ ਫ਼ਿਰੋਜ਼ਪੁਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਮਿਤੀ 20 ਦਸੰਬਰ 2016 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭਾਗ ਲੈਣਗੀਆਂ । ਇਸ ਮੌਕੇ ਤੇ ਸ੍ਰੀ ਦਰਸ਼ਨ ਲਾਲ ਸ਼ਰਮਾ, ਇੰਚਾਰਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡਾ: ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਡਾ:ਰਮੇਸ਼ਵਰ ਸਿੰਘ, ਸ੍ਰੀ ਹਰੀਸ਼ ਮੋਗਾ, ਸ੍ਰੀ ਸੱਤਪਾਲ ਖੇੜਾ, ਸ੍ਰੀ ਇੰਦਰ ਸਿੰਘ ਗੋਗੀਆ ਅਤੇ ਸ੍ਰੀ ਦੀਵਾਨ ਚੰਦ ਸੁਖੀਜਾ ਅਤੇ ਸ੍ਰੀ ਬਲਵੰਦ ਸਿੰਘ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਵੀ ਹਾਜ਼ਰ ਸਨ।