ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ
ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਕ ਅਧਿਕਾਰੀਜ਼ਮੀਨੀ ਪੱਧਰ ਤੇ ਲਾਗੂ ਕਰਨਾ ਯਕੀਨੀ ਬਣਾਉਣ - ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ
ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਕ ਅਧਿਕਾਰੀਜ਼ਮੀਨੀ ਪੱਧਰ ਤੇ ਲਾਗੂ ਕਰਨਾ ਯਕੀਨੀ ਬਣਾਉਣ – ਵਧੀਕ ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 15 ਮਾਰਚ 2023.
ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸ੍ਰੀ ਅਨੂਪ ਕੁਮਾਰ ਸ਼ਰਮਾ ਏ.ਜੀ.ਐਮ.ਆਰ.ਬੀ.ਆਈ. ਚੰਡੀਗੜ੍ਹ, ਲੀਡ ਬੈਂਕ ਮੈਨੇਜਰ ਸ੍ਰੀ ਆਰ.ਕੇ.ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤਿਮਾਹੀ ਦਸੰਬਰ 2022 ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਦਾ ਰੀਵਿਊ ਕੀਤਾ ਗਿਆ। ਉਨ੍ਹਾਂ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੇਅਰੀ, ਪੀ.ਐਮ.ਈ.ਜੀ.ਪੀ., ਪੀ.ਐਮ. ਸਵਾਨਿਧੀ ਸਕੀਮ, ਮੁਦਰਾ ਯੋਜਨਾ, ਸ਼ੋਸ਼ਲ ਸਕਿਓਰਿਟੀ ਸਕੀਮ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਲਈ ਸਵੈ-ਰੁਜ਼ਗਾਰ ਚਲਾਉਣ ਵਾਲਿਆਂ/ਕਿਸਾਨਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਤਾਂ ਜੋ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਨੇ ਸਾਰੇ ਬੈਂਕਾਂ ਅਤੇ ਸਬੰਧਿਤ ਵਿਭਾਗਾਂ ਨੂੰ ਬੈਂਕਾਂ ਦੇ ਨਾਲ-ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਦੀ ਸਲਾਹ ਦਿੱਤੀ।
ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਆਰ.ਕੇ.ਗੁਪਤਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਡੀ.ਐਫ.ਐਸ. ਦੁਆਰਾ ਪੰਚਾਇਤ ਲੈਵਲ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ 15 ਫਰਵਰੀ 2023 ਤੋਂ 15 ਅਗਸਤ 2023 ਤੱਕ ਹਰੇਕ ਗ੍ਰਾਮ ਪੰਚਾਇਤ ਦੇ ਪੱਧਰ ਤੇ ਕੈਂਪ ਲਗਾ ਕੇ ਬੈਂਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਪੰਜਾਬ ਸਟੇਟ ਡਾਇਰੈਕਟਰ ਆਰਸੇਟੀ ਸ. ਚਰਨਜੀਤ ਸਿੰਘ, ਡੀ.ਡੀ.ਐਮ. ਨਬਾਰਡ ਸ੍ਰੀਮਤੀ ਸਵਿਤਾ ਸਿੰਘ ਸਮੇਤ ਸਾਰੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਵੀ ਹਾਜ਼ਰ ਸਨ।