ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਾਇਮਰੀ ਸਕੂਲਾਂ ਵਿੱਚ 5.22% ਹੋਇਆ ਦਾਖਲਿਆਂ ਵਿੱਚ ਵਾਧਾ
ਬੱਚਿਆਂ ਦੇ ਦਾਖਲਿਆਂ ਵਿੱਚ ਵਾਧਾ, ਅਧਿਆਪਕਾਂ ਦੀ ਮਿਹਨਤ ਦਾ ਨਤੀਜਾ - ਰਾਜੀਵ ਛਾਬੜਾ /ਸੁਖਵਿੰਦਰ ਸਿੰਘ
ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਾਇਮਰੀ ਸਕੂਲਾਂ ਵਿੱਚ 5.22% ਹੋਇਆ ਦਾਖਲਿਆਂ ਵਿੱਚ ਵਾਧਾ
ਬੱਚਿਆਂ ਦੇ ਦਾਖਲਿਆਂ ਵਿੱਚ ਵਾਧਾ, ਅਧਿਆਪਕਾਂ ਦੀ ਮਿਹਨਤ ਦਾ ਨਤੀਜਾ – ਰਾਜੀਵ ਛਾਬੜਾ /ਸੁਖਵਿੰਦਰ ਸਿੰਘ
ਫਿਰੋਜ਼ਪੁਰ 17 ਮਈ, 2023: ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਫਿਰੋਜ਼ਪੁਰ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 3233 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿੱ) ਸ਼੍ਰੀ ਰਾਜੀਵ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਾਇਮਰੀ ਸਕੂਲਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਅਧਿਆਪਕਾਂ ਦੀ ਮਿਹਨਤ ਨਾਲ ਹੋਏ |ਤਾਜ਼ਾ ਅੰਕੜਿਆਂ ਅਨੁਸਾਰ ਨਵੇਂ ਸ਼ੈਸ਼ਨ ਵਿੱਚ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 17/05/2023 ਤੱਕ 65196 ਵਿਦਿਆਰਥੀ ਦਾਖਲ ਹੋਏ ਜਦੋਂ ਕਿ ਪਿਛਲੇ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 61963 ਸੀ। ਇਸ ਤਰ੍ਹਾਂ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ਨਾਲੋਂ 3233 ਵਿਦਿਆਰਥੀ ਵੱਧ ਦਾਖਲ ਹੋ ਚੁੱਕੇ ਹਨ। ਜਿਲ੍ਹੇ ਦੇ ਪ੍ਰਾਇਮਰੀ ਸਰਕਾਰੀ ਸਕੂਲਾਂ ‘ਚ ਪਿਛਲੇ ਵਰ੍ਹੇ 61963 ਵਿਦਿਆਰਥੀ ਦਾਖਲ ਸਨ ਤੇ ਇਸ ਵਾਰ 65196 ਬੱਚੇ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਪ੍ਰਾਇਮਰੀ ਵਿੰਗ ‘ਚ ਵਿਦਿਆਰਥੀਆਂ ਦਾ ਵਾਧਾ 5.22% ਫੀਸਦੀ ਹੋ ਚੁੱਕਿਆ ਹੈ। । ਸਮੁੱਚੇ ਰੂਪ ‘ਚ ਜੇਕਰ ਨਜ਼ਰ ਮਾਰੀ ਜਾਵੇ ਤਾਂ ਜਿਲ੍ਹੇ ਦਾ ਬਲਾਕ ਮੱਖੂ 7.60% ਫੀਸਦੀ ਵਾਧੇ ਨਾਲ ਪਹਿਲੇ, ਫਿਰੋਜ਼ਪੁਰ-2 ਬਲਾਕ 7.07% ਦੂਸਰੇ ਤੇ ਅਤੇ ਬਲਾਕ ਮੱਲਾਂਵਾਲਾ ਸਾਹਿਬ ਤੀਸਰੇ ਸਥਾਨ ‘ਤੇ ਚੱਲ ਰਿਹਾ ਹੈ।
ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਲਗਾਤਾਰ ਦੂਸਰੇ ਸਾਲ ਹੋਏ ਵੱਡੇ ਵਾਧੇ ਬਾਰੇ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ ) ਸ਼੍ਰੀ ਰਾਜੀਵ ਛਾਬੜਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹਰ ਪੱਖੋਂ ਉੱਚਾ ਚੁੱਕਣ ਦੀ ਬਦੌਲਤ ਹੀ ਇਨ੍ਹਾਂ ਸਕੂਲਾਂ ‘ਚ ਵਿਦਿਆਰਥੀਆਂ ਦਾ ਵੱਡਾ ਵਾਧਾ ਹੋ ਰਿਹਾ ਹੈ। ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਵਾਰ ਦਾਖਲਾ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਈ ਹੋਈ ਹੈ, ਉਹਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਰਵਾਇਤੀ ਸਾਧਨਾਂ ਨੁੱਕੜ ਨਾਟਕਾਂ, ਗੀਤਾਂ, ਮੇਲਿਆਂ, ਧਾਰਮਿਕ ਸਥਾਨਾਂ ਰਾਹੀਂ ਬੇਨਤੀਆਂ ਤੇ ਘਰ-ਘਰ ਜਾ ਕੇ, ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਸ ਸੁਖਵਿੰਦਰ ਸਿੰਘ ਨੇ ਕਿਹਾ ਕਿ ਦਾਖਲਾ ਮੁਹਿੰਮ ਲਈ ਟੀਵੀ, ਰੇਡੀਓ, ਸੋਸ਼ਲ ਮੀਡੀਆ, ਪੋਸਟਰਾਂ, ਪੈੱਫਲਿਟਾਂ ਤੇ ਫਲੈਕਸਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਿਖਾਉਣ ਲਈ ਸਕੂਲਾਂ ਦੇ ਅਧਿਆਪਕਾਂ ਨੇ ਬਹੁਤ ਮਿਹਨਤ ਕੀਤੀ ਅਤੇ ਬਹੁਤ ਹੀ ਵਧੀਆ ਨਤੀਜੇ ਸਾਹਮਣੇ ਆਏ ਹਨ।ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧੇ ਹਨ।