Ferozepur News

ਜ਼ਿਲ੍ਹਾ ਫਿਰੋਜ਼ਪੁਰ  ਵਿੱਚ ਨਗਰ ਕੌਸਲ ਚੋਣਾਂ 2021 ਦੀ ਗਿਣਤੀ ਸਾਂਤੀਪੂਰਵਕ ਤਰੀਕੇ ਨਾਲ ਮੁਕੰਮਲ

ਫਿਰੋਜ਼ਪੁਰ ਨਗਰ ਕੌਸਲ ਵਿੱਚ  ਕਾਂਗਰਸ ਨੇ ਸਾਰੇ 33 ਵਾਰਡਾਂ ਤੇ ਜਿੱਤ ਕੀਤੀ ਦਰਜ

ਜ਼ਿਲ੍ਹਾ ਫਿਰੋਜ਼ਪੁਰ  ਵਿੱਚ ਨਗਰ ਕੌਸਲ ਚੋਣਾਂ 2021 ਦੀ ਗਿਣਤੀ ਸਾਂਤੀਪੂਰਵਕ ਤਰੀਕੇ ਨਾਲ ਮੁਕੰਮਲ
ਫਿਰੋਜ਼ਪੁਰ ਨਗਰ ਕੌਸਲ ਵਿੱਚ  ਕਾਂਗਰਸ ਨੇ ਸਾਰੇ 33 ਵਾਰਡਾਂ ਤੇ ਜਿੱਤ ਕੀਤੀ ਦਰਜ

ਗੁਰੂਹਰਸਹਾਏ ਦੇ ਵੀ ਸਾਰੇ 15 ਵਾਰਡਾਂ ਤੇ ਕਾਂਗਰਸ ਹੋਈ ਕਾਬਜ਼

ਜਿਲ੍ਹਾ ਚੋਣ ਅਫਸਰ ਵੱਲੋਂ ਸ਼ਾਂਤੀਪੂਰਵਕ ਚੋਣਾਂ ਨੇਪਰੇ ਚਾੜ੍ਹਣ ਲਈ ਸਮੂਹ ਧਿਰਾਂ ਦਾ ਧੰਨਵਾਦ

ਫਿਰੋਜ਼ਪੁਰ,17 ਫਰਵਰੀ,2021:

ਫਿਰੋਜ਼ਪੁਰ ਜਿਲ੍ਹੇ ਦੀ ਨਗਰ ਕੌਸਲ ਫਿਰੋਜ਼ਪੁਰ, ਗੁਰੂਹਰਸਹਾਏ , ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮਮਦੋਟ, ਮੁੱਦਕੀ ਦੀਆਂ ਮਿਤੀ 14 ਫਰਵਰੀ 2021 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਪੰਜਾਬ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਹੋਈ। ਨਗਰ ਕੌਂਸਲ ਫਿਰੋਜ਼ਪੁਰ, ਮੁੱਦਕੀ, ਮਮਦੋਟ ਅਤੇ ਤਲਵੰਡੀ ਪਾਈ  ਦੀਆਂ ਵੋਟਾਂ ਦੀ ਗਿਣਤੀ ਐਮ.ਐਲ.ਐਮ. ਸਕੂਲ ਫਿਰੋਜ਼ਪੁਰ ਛਾਉਣੀ ਅਤੇ ਨਗਰ ਕੌਂਸਲ ਗੁਰੂਹਰਸਹਾਏ  ਦੀਆਂ ਵੋਟਾਂ ਦੀ ਗਿਣਤੀ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੰਪੰਨ ਹੋਈ।
ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ 14 ਫਰਵਰੀ ਨੂੰ ਹੋਈਆਂ ਚੋਣਾਂ ਲਈ ਅੱਜ ਗਿਣਤੀ ਮੁਕੰਮਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੋਟਾ ਵਾਲੇ ਦਿਨ ਚੋਣ ਅਮਲ ਸ਼ਾਂਤੀਪੂਰਵਕ ਮੁਕੰਮਲ ਹੋਇਆ, ਇਸੇ ਤਰ੍ਹਾਂ ਅੱਜ ਸਮੁੱਚੇ ਜਿਲ੍ਹੇ ਦੀਆਂ ਨਗਰ ਕੌਂਸਲਾਂ ਵਿੱਚ ਵੋਟਾਂ ਦੀ ਗਿਣਤੀ ਦਾ ਕੰਮ ਸਬੰਧਤ ਆਰ.ਓ ਅਤੇ ਸਮੁੱਚੇ ਸਟਾਫ ਅਤੇ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਮੁਕੰਮਲ ਹੋਇਆ। ਡਿਪਟੀ ਕਮਿਸ਼ਨਰ ਨੇ ਇਸ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਕ ਕਰਾਉਣ ਤੇ ਸਮੂਹ ਆਰ.ਓ. ਉਨ੍ਹਾਂ ਦੇ ਸਟਾਫ, ਸੁਰੱਖਿਆ ਮੁਲਾਜ਼ਮਾਂ, ਅਧਿਕਾਰੀਆਂ ਤੇ ਸਮੂਹ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸ਼ਾਂਤੀਪੂਰਕ ਚੋਣ ਅਮਲ ਲਈ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਲੋਕਤੰਤਰ ਦੀ ਮਜ਼ਬੂਤੀ ਅਤੇ ਇਹ ਅਮਲ ਬਹੁਤ ਹੀ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਹੋਇਆ ਹੈ।
ਅੱਜ ਵੋਟਾਂ ਦੀ ਹੋਈ ਗਿਣਤੀ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਦੇ ਕੁੱਲ 33 ਵਾਰਡਾਂ ਵਿਚੋ  ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ 33 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਪੂਰਨ ਬਹੁਮਤ ਹਾਸਲ ਕੀਤਾ। ਇਸੇ ਤਰ੍ਹਾਂ ਨਗਰ ਪੰਚਾਇਤ ਮਮਦੋਟ ਦੇ ਕੁੱਲ 9 ਵਾਰਡਾਂ ਵਿੱਚ ਹੋਈ ਵੋਟਾਂ ਦੀ ਗਿਣਤੀ ਵਿੱਚ ਕਾਂਗਰਸ ਨੇ 5, ਆਜ਼ਾਦ ਉਮੀਦਵਾਰ  2 ਅਤੇ ਅਕਾਲੀ ਦਲ ਦੇ 2 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ।ਇਸੇ ਤਰ੍ਹਾਂ ਨਗਰ ਪੰਚਾਇਤ ਮੁੱਦਕੀ ਦੇ ਕੁੱਲ 13 ਵਾਰਡਾਂ ਵਿੱਚੋਂ ਕਾਂਗਰਸ ਨੇ 5, ਅਕਾਲੀ ਦਲ ਨੇ 8 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ। ਤਲਵੰਡੀ ਭਾਈ  ਦੇ 13 ਵਾਰਡਾਂ ਵਿੱਚੋਂ ਕਾਂਗਰਸ ਨੇ 9, ਅਕਾਲੀ ਦਲ ਨੇ 3 ਅਤੇ ਆਮ ਆਦਮੀ ਪਾਰਟੀ ਦੇ 1 ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ। ਨਗਰ ਕੌਂਸਲ ਗੁਰੂਹਰਸਹਾਏ ਦੇ 15 ਵਾਰਡਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ। ਗੌਰਤਲਬ ਹੈ ਕਿ ਜ਼ੀਰਾ ਵਿਖੇ ਕੁੱਲ 13 ਵਾਰਡਾਂ ਵਿੱਚ ਵੀ ਕਾਂਗਰਸ ਨਿਰਵਿਰੋਧ ਜਿੱਤ ਦਰਜ ਕਰ ਚੁੱਕੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਅਮਲੇ ਵਿੱਚ ਲੱਗੇ ਹਰ ਇਕ ਅਧਿਕਾਰੀਆਂ ਅਤੇ ਕਰਮਚਾਰੀ ਨੇ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਅਤੇ ਇਸ ਚੋਣ ਅਮਲ ਨੂੰ ਸ਼ਾਂਤੀਪੂਰਕ ਤਰੀਕੇ ਨਾਲ ਮੁਕੰਮਲ ਕੀਤਾ।

Related Articles

Leave a Reply

Your email address will not be published. Required fields are marked *

Back to top button