Ferozepur News

ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਫਿਰੋਜ਼ਪੁਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 15 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਫਿਰੋਜ਼ਪੁਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 15 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਫਿਰੋਜ਼ਪੁਰ 31 ਅਗਸਤ 2020 ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਫਿਰੋਜ਼ਪੁਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਰੋਜ਼ਗਾਰ ਮੇਲੇ ਵਿੱਚ ਭਾਰਤੀ ਐਕਸਾ ਕੰਪਨੀ ਵੱਲੋਂ ਭਾਗ ਲਿਆ ਗਿਆ। ਇਸ ਮੇਲੇ ਵਿੱਚ ਲਗਭਗ 25 ਪ੍ਰਾਰਥੀਆਂ ਨੇ ਆਪਣੀ ਹਾਜ਼ਰੀ ਦਿੰਦੇ ਹੋਏ ਇੰਟਰਵਿਊ ਦਿੱਤੀ। ਇੰਟਰਵਿਊ ਉਪਰੰਤ ਆਈਆਂ ਹੋਈਆਂ ਕੰਪਨੀਆਂ ਵੱਲੋਂ  15 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਨਿਯੁਕਤ ਕੀਤਾ ਗਿਆ।

ਇਸ ਮੇਲੇ ਦੌਰਾਨ ਸ਼੍ਰੀ ਅਸ਼ੋਕ ਜਿੰਦਲ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਫ਼ਸਰ, ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫ਼ਸਰ ਨੇ ਹਾਜ਼ਰ ਪ੍ਰਾਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਉਹ ਜ਼ਿੰਦਗੀ ਵਿੱਚ ਕੋਈ ਵੀ ਕੰਮ ਛੋਟਾ ਵੱਡਾ ਨਾ ਸਮਝਣ ਤੇ ਆਪਣੀ ਮਿਹਨਤ ਹਮੇਸ਼ਾ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਪ੍ਰਾਰਥੀ ਪੰਜਾਬ ਸਰਕਾਰ ਦੁਆਰਾ  ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਤੇ ਰੋਜ਼ਗਾਰ ਪ੍ਰਾਪਤ ਕਰਨ।

Related Articles

Leave a Reply

Your email address will not be published. Required fields are marked *

Back to top button