Ferozepur News

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ

ਫਿਰੋਜ਼ਪੁਰ, 02 ਜਨਵਰੀ 2023:

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ਼੍ਰੀ ਮੀਤ ਹੇਅਰ ਜੀ ਦੀ ਅਗਵਾਈ ਵਿੱਚ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ ਬਹੁਤ ਹੀ ਸੁਚੱਜੇ ਅਤੇ ਵਿਉਂਤਬੱਧ ਤਰੀਕੇ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਹਿਤਕਾਰਾਂ ਅਤੇ ਕਲਾਕਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਸਿਹਤ ਅਤੇ ਸਿੱਖਿਆ ਪ੍ਰਤੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਉੱਥੇ ਭਾਸ਼ਾ ਅਤੇ ਸਾਹਿਤ ਪ੍ਰਤੀ ਵੀ ਆਪਣੀ ਬਣਦੀ ਭੂਮਿਕਾ ਪੂਰੀ ਤਰ੍ਹਾਂ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਦੇ ਵਾਦਨ ਤੋਂ ਬਾਅਦ ਡਾ. ਜਗਦੀਪ ਸਿੰਘ ਸੰਧੂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਨਵੇਂ ਸਾਲ ਅਤੇ ਭਾਸ਼ਾ ਵਿਭਾਗ ਪੰਜਾਬ ਦੇ 75ਵੇਂ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਭਾਸ਼ਾ ਵਿਭਾਗ ਦੇ ਗੌਰਵਮਈ ਇਤਿਹਾਸ, ਪ੍ਰਾਪਤੀਆਂ ਅਤੇ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਦਾ ਪ੍ਰਕਾਸ਼ਨਾ ਦੇ ਖੇਤਰ ਵਿੱਚ ਬਹੁਤ ਵੱਡਮੁੱਲਾ ਕਾਰਜ ਰਿਹਾ ਹੈ। ਇਸ ਵਿੱਚ ਸਿਰਜਨਾਤਮਿਕ ਸਾਹਿਤ ਦੇ ਨਾਲ-ਨਾਲ ਕੋਸ਼ਕਾਰੀ, ਬਾਲ ਸਾਹਿਤ, ਕਲਾਸਕੀ ਸਾਹਿਤ ਦਾ ਅਨੁਵਾਦ, ਸੰਪਾਦਨਾ ਅਤੇ ਭਾਸ਼ਾ ਵਿਭਾਗ ਦੇ ਚਾਰ ਰਸਾਲੇ (ਪੰਜਾਬੀ ਦੁਨੀਆ, ਜਨ ਸਾਹਿਤ, ਪੰਜਾਬ ਸੌਰਭ ਅਤੇ ਪ੍ਰਵਾਜ਼-ਏ-ਅਦਬ) ਜ਼ਿਕਰਯੋਗ ਕਾਰਜ ਹਨ। ਇਸ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ, ਸਾਹਿਤ ਸਭਾਵਾਂ ਨਾਲ ਮਿਲਕੇ ਸਾਹਿਤਕ ਸਮਾਗਮ ਕਰਵਾਉਣੇ, ਪੰਜਾਬੀ ਪ੍ਰਚਾਲਣ, ਉਰਦੂ ਆਮੋਜ਼ ਦੇ ਕੋਰਸ ਦੀ ਸਿਖਲਾਈ ਲਈ ਕਲਾਸਾਂ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਭਾਸ਼ਾ ਮੰਚਾਂ ਰਾਹੀਂ ਸਾਹਿਤਕ ਅਤੇ ਕਲਾਤਮਿਕ ਸਮਾਗਮ ਕਰਵਾਉਣਾ ਵੀ ਵਿਭਾਗ ਦੀਆਂ ਗਤੀਵਿਧੀਆਂ ਦਾ ਪ੍ਰਮੁੱਖ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਵਿਧਾਵਾਂ ਦੇ ਲਗਭਗ ਪੰਦਰਾਂ ਸਾਹਿਤਕ ਸਮਾਗਮ ਵੀ ਕਰਵਾਏ ਗਏ।

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ

ਇਸ ਸਮਾਗਮ ਵਿੱਚ ਸ਼ਾਇਰ ਗੁਰਤੇਜ ਕੋਹਾਰਵਾਲਾ, ਪ੍ਰੋ. ਕੁਲਦੀਪ ਜਲਾਲਾਬਾਦੀ, ਡਾ. ਕੁਲਬੀਰ ਮਲਿਕ, ਸੁਖਜਿੰਦਰ, ਡਾ. ਰਾਮੇਸ਼ਵਰ ਸਿੰਘ, ਅਮਰਜੀਤ ਸਨ੍ਹੇਰਵੀ, ਜਗਤਾਰ ਸਿੰਘ ਸੋਖੀ, ਮੀਨਾ ਮਹਿਰੋਕ, ਡਾ. ਜਸਵਿੰਦਰ ਕੌਰ, ਗੁਰਨਾਮ ਸਿੱਧੂ (ਗਾਮਾ ਸਿੱਧੂ), ਸੁਖਦੇਵ ਭੱਟੀ ਫ਼ਿਰੋਜ਼ਪੁਰੀ, ਹਰਿੰਦਰ ਭੁੱਲਰ, ਲੈਕਚਰਾਰ ਨਰਿੰਦਰ ਸਿੰਘ, ਲੈਕਚਰਾਰ ਰਜਨੀ ਜੱਗਾ, ਰਵੀਇੰਦਰ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ ਪੁਰੀ, ਨਿਸ਼ਾਨ ਸਿੰਘ ਵਿਰਦੀ, ਗੁਰਦਿਆਲ ਸਿੰਘ ਵਿਰਕ, ਸੁਰਿੰਦਰ ਕੰਬੋਜ, ਬਲਵਿੰਦਰ ਪਨੇਸਰ ਅਤੇ ਉਰਦੂ ਅਧਿਆਪਕ ਰਾਮਨਾਥ ਚੋਪੜਾ ਨੇ ਆਪੋ-ਆਪਣੇ ਵਿਚਾਰ ਸਮਾਗਮ ਦੀ ਰੂਪ-ਰੇਖਾ ਅਨੁਸਾਰ ਪੇਸ਼ ਕੀਤੇ। ਉਨ੍ਹਾਂ ਭਾਸ਼ਾ ਵਿਭਾਗ ਦੇ ਪ੍ਰਕਾਸ਼ਨ ਕਾਰਜ ਦਾ ਹੋਰ ਵਿਸਥਾਰ, ਬਾਲ ਸਾਹਿਤ ‘ਤੇ ਵਿਸ਼ੇਸ ਧਿਆਨ ਦੇਣ, ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਵਿੱਚ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ, ਭਾਸ਼ਾ ਦੀ ਸ਼ੁੱਧ ਰੂਪ ਵਿੱਚ ਵਰਤੋਂ, ਵੱਖ-ਵੱਖ ਵਿਸ਼ਿਆਂ ਦੀਆਂ ਪਾਠ-ਪੁਸਤਕਾਂ ਦੀ ਸਮੱਗਰੀ ਪੰਜਾਬੀ ਵਿੱਚ ਅਤੇ ਇਸ ਲਈ ਲੋੜੀਂਦੀ ਪੰਜਾਬੀ ਸ਼ਬਦਾਵਲੀ ’ਤੇ ਖੋਜ ਕਾਰਜ, ਅਨੁਵਾਦਿਤ ਸਾਹਿਤ ਕੇਵਲ ਅਨੁਵਾਦ ਹੀ ਨਹੀਂ ਸਗੋਂ ਇਸ ਦਾ ਪੰਜਾਬੀਕਰਨ, ਭਾਸ਼ਾ ਦੇ ਸ਼ੁੱਧ ਉਚਾਰਨ ਅਤੇ ਵੱਖ-ਵੱਖ ਥਾਂਵਾਂ ’ਤੇ ਸੰਕੇਤਕ ਪੱਟੀਆਂ ਅਤੇ ਸੰਸਥਾਂਵਾਂ ਦੇ ਨਾਮ ਪੰਜਾਬੀ ਵਿੱਚ ਹੋਣ, ਵਿਭਾਗੀ ਪ੍ਰਕਾਸ਼ਨਾਂ ਵਿੱਚ ਨਾਟਕ ਦੀ ਪ੍ਰਕਾਸ਼ਨਾ ਅਤੇ ਸ਼ੋਸ਼ਲ ਮੀਡੀਆ ਦੇ ਪ੍ਰਮੁੱਖ ਸਮੇਂ (ਪ੍ਰਾਈਮ ਟਾਈਮ) ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਨਸ਼ਰ ਕਰਨ ਲਈ ਯੋਗ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ

ਸਮਾਗਮ ਦੀ ਸ਼ੁਰੂਆਤ ਵਿੱਛੜ ਚੁੱਕੇ ਸ਼ਾਇਰ ਸ਼੍ਰੀ ਅਨਿਲ ਆਦਮ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦੇ ਕੇ ਕੀਤੀ ਗਈ। ਸਮਾਗਮ ਦੇ ਅੰਤ ’ਤੇ ਸਮੇਟਵੀਂ ਟਿੱਪਣੀ ਕਰਦੇ ਹੋਏ ਸ਼ਾਇਰ ਗੁਰਤੇਜ ਕੋਹਾਰਵਾਲਾ ਨੇ ਸੰਕੇਤਕ ਰੂਪ ਵਿੱਚ ਕਿਹਾ ਕਿ ਭਾਸ਼ਾ ਬਾਰੇ ਸਾਨੂੰ ਲਿੱਪੀ, ਕਿਤਾਬਾਂ, ਸੈਮੀਨਾਰਾਂ ਅਤੇ ਸਾਹਿਤਕ ਸਮਾਗਮਾਂ ਦੇ ਰੂਪ ਵਿੱਚ ਹੀ ਨਹੀਂ ਸੋਚਣਾ ਚਾਹੀਦਾ ਸਗੋਂ ਇਹ ਮਨੁੱਖ ਦੀ ਹੋਂਦ, ਰਹਿਤਲ ਅਤੇ ਜੀਵਨ ਜਾਚ ਨਾਲ ਵੀ ਸਬੰਧ ਰੱਖਦੀ ਹੈ। ਇਸ ਲਈ ਵਿਭਾਗ ਭਾਸ਼ਾ ਪ੍ਰਤੀ ਆਪਣੀ ਪਹੁੰਚ ਇਸ ਦ੍ਰਿਸ਼ਟੀਕੋਣ ਤੋਂ ਵੀ ਰੱਖ ਸਕਦਾ ਹੈ। ਇਸ ਮੌਕੇ ’ਤੇ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਅਤੇ ਉਰਦੂ ਅਧਿਆਪਕ ਰਾਮਨਾਥ ਚੋਪੜਾ ਨੂੰ ਉਨ੍ਹਾਂ ਦੀਆਂ ਨਿਰੰਤਰ ਸੇਵਾਵਾਂ ਬਦਲੇ ਸਨਮਾਨਤ ਕੀਤਾ ਗਿਆ। ਸਮਾਗਮ ਦੀ ਸਫ਼ਲਤਾ ਵਿੱਚ ਸੀਨੀ. ਸਹਾਇਕ ਸ਼੍ਰੀ ਰਮਨ ਕੁਮਾਰ, ਜੂਨੀ. ਸਹਾਇਕ ਸ. ਨਵਦੀਪ ਸਿੰਘ ਅਤੇ ਰਵੀ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।

Related Articles

Leave a Reply

Your email address will not be published. Required fields are marked *

Back to top button