ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ
20 ਸਤੰਬਰ 2022 ਤੱਕ ਲਾਗੂ ਰਹਿਣਗੇ ਹੁਕਮ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ
20 ਸਤੰਬਰ 2022 ਤੱਕ ਲਾਗੂ ਰਹਿਣਗੇ ਹੁਕਮ
ਫਿਰੋਜ਼ਪੁਰ 22 ਜੁਲਾਈ 2022 ( )
ਜ਼ਿਲ੍ਹਾ ਮੈਜਿਸਟ੍ਰੇਟ ਅਮ੍ਰਿਤ ਸਿੰਘ ਆਈ.ਏ.ਐੱਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ। ਇਹ ਹੁਕਮ 20 ਸਤੰਬਰ 2022 ਤੱਕ ਲਾਗੂ ਰਹਿਣਗੇ।
—-