ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਾਈਲੋਨ /ਚਾਈਨੀਜ਼/ਸੰਥੈਟਿਕ/ਪਲਾਸਟਿਕ ਦੀ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਾਈਲੋਨ /ਚਾਈਨੀਜ਼/ਸੰਥੈਟਿਕ/ਪਲਾਸਟਿਕ ਦੀ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ
ਫਿਰੋਜ਼ਪੁਰ, 07 ਅਕਤੂਬਰ 2023: ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਤੰਗ/ਗੁੱਡੀਆਂ ਉਡਾਉਣ ਲਈ ਕੁੱਝ ਵਿਅਕਤੀਆਂ ਵੱਲੋਂ ਨਾਈਲੋਨ ਤੋਂ ਬਣੀ ਚਾਈਨੀਜ਼ ਸੰਥੈਟਿਕ/ਪਲਾਸਟਿਕ (ਕੰਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਵੇਚੀ, ਖਰੀਦੀ ਅਤੇ ਵਰਤੋਂ ਵਿੱਚ ਲਿਆਂਦੀ ਜਾਂਦੀ ਹੈ। ਇਹ ਡੋਰ ਬਹੁਤ ਹੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਹ ਪਤੰਗਬਾਜੀ ਸਮੇਂ ਉਡਾਉਣ ਵਾਲਿਆਂ ਦੇ ਹੱਥ ਅਤੇ ਉੰਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗੱਲ, ਕੰਨ ਕੱਟ ਜਾਂਦੇ ਹਨ। ਇਸ ਤੋਂ ਇਲਾਵਾ ਇਹ ਉਡਦੇ ਪੰਛੀਆਂ ਦੇ ਖੰਭਾਂ ਅਤੇ ਪੈਰਾਂ ਵਿੱਚ ਫਸ ਜਾਣ ਕਾਰਣ ਪੰਛੀਆਂ ਦੇ ਮਰਨ ਦੀਆਂ ਘਟਨਾਵਾਂ ਵਰਤਦੀਆਂ ਹਨ। ਉਕਤ ਘਟਨਾਵਾਂ ਨੂੰ ਰੋਕਣ ਲਈ ਚਾਈਨੀਜ਼/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਊਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।