Ferozepur News

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਂ ਨਜ਼ਦੀਕ ਧਾਰਾ 144 ਲਾਗੂ 

 ਫਿਰੋਜ਼ਪੁਰ  22 ਸਤੰਬਰ 2016 (              )  ਫਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਇੰਜੀ.ਡੀ.ਪੀ.ਐਸ.ਖਰਬੰਦਾ ਆਈ.ਏ.ਐਸ ਨੇ  ਦਫ਼ਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਅੰਦਰ ਪੰਜਾਬ  ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਂ ਦੀ ਪ੍ਰੀਖਿਆ 2016 ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ 11 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰ ਤੋਂ 100 ਮੀਟਰ ਦੇ ਅੰਦਰ ਜਾਣ ਜਾਂ ਇਕੱਠੇ ਹੋਣ ਤੇ ਪਾਬੰਦੀ ਲਗਾਈ ਹੈ ।
           ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਇੰਜੀ.ਡੀ.ਪੀ.ਐਸ.ਖਰਬੰਦਾ  ਨੇ ਕਿਹਾ ਕਿ  ਪ੍ਰਮੁੱਖ  ਸਕੱਤਰ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਮਿਤੀ 25 ਸਤੰਬਰ 2016 ਨੂੰ ਹੋ ਰਹੇ ਹਨ। ਇਹ ਪ੍ਰੀਖਿਆ ਦੇਣ ਲਈ ਵੱਖ ਵੱਖ  ਜਗ੍ਹਾਂ ਤੋ  ਪ੍ਰੀਖਿਆਰਥੀ ਹਿੱਸਾ ਲੈਣਗੇ, ਜਿਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਦਿ ਵੀ ਆਉਣਗੇ, ਜਿਸ ਕਾਰਨ ਭਾਰੀ ਇਕੱਠ ਹੋਣ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪ੍ਰੀਖਿਆ ਕੇਂਦਰਾਂ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਫਿਰੋਜਪੁਰ ਵਿਖੇ ਬਣੇ ਪ੍ਰੀਖਿਆ ਕੇਂਦਰ  ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਸ਼ਹਿਰ , ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਿਰੋਜ਼ਪੁਰ ਸ਼ਹਿਰ , ਦੇਵ ਸਮਾਜ ਕਾਲਜ ਫ਼ਾਰ ਵੁਮੈਨ ਬਲਾਕ-1, ਦੇਵ ਸਮਾਜ ਕਾਲਜ ਫਾਰ ਵੂਮੈਨ ਬਲਾਕ-2,  ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-1 ਫਿਰੋਜ਼ਪੁਰ , ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-2 ਫਿਰੋਜ਼ਪੁਰ , ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-3 ਫਿਰੋਜ਼ਪੁਰ ,  ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-4 ਫਿਰੋਜ਼ਪੁਰ, ਆਰ.ਐਸ.ਡੀ ਕਾਲਜ ਫਿਰੋਜ਼ਪੁਰ ਸ਼ਹਿਰ, ਡੀ.ਏ.ਵੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਦੇ 100 ਮੀਟਰ ਦੇ ਦਾਇਰੇ ਵਿੱਚ ਪ੍ਰੀਖਿਆਰਥੀਆਂ ਅਤੇ ਸੁਪਰਵਾਇਜਰੀ ਸਟਾਫ਼ ਦੇ ਮੈਂਬਰਾਂ ਤੋ ਇਲਾਵਾ ਹੋਰ ਵਿਅਕਤੀਆਂ ਦੇ ਦਾਖਲ ਹੋਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਿਤੀ 25 ਸਤੰਬਰ 2016 ਨੂੰ ਲਾਗੂ ਰਹੇਗਾ।

Related Articles

Back to top button