Ferozepur News

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਰਮੈਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਰਮੈਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਰਮੈਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਫਿਰੋਜ਼ਪੁਰ 25 ਫਰਵਰੀ (  )ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 133 (ਬੀ) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿਚ ਸ਼ਡਿਊਲ ਐਚ, ਐਚ-1 ਅਤੇ ਐਕਸ ਦਵਾਈਆਂ ਵੇਚਣ ਵਾਲੀ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

          ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਬੱਚਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਰੋਕਣ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਜਾਇਜ ਤਸਕਰੀ ਦੀ ਰੋਕਥਾਮ ਲਈ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੇਕਸ਼ਨ ਆਫ ਚਾਈਲਡ ਰਾਈਟਸ (ਐਨਸੀਪੀਸੀਆਰ) ਵੱਲੋਂ ਨਾਰਕੋਟਿਸ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਜੁਆਇੰਟ ਐਕਸ਼ਨ ਪਲਾਨ ਤਿਆਰ ਕਰ ਕੇ ਜਾਰੀ ਕੀਤਾ ਗਿਆ ਸੀ। ਜਿਸ ਅਨੁਸਾਰ ਉਕਤ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਦੋ ਮਹੀਨੇ ਲਈ ਲਾਗੂ ਹੋਵੇਗਾ।

Related Articles

Leave a Reply

Your email address will not be published. Required fields are marked *

Back to top button