ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਾਹਰਲੇ ਵਿਅਕਤੀਆਂ ਨੂੰ 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ 48 ਘੰਟੇ ਪਹਿਲਾਂ ਜ਼ਿਲ੍ਹਾ ਛੱਡਣ ਦੇ ਆਦੇਸ਼
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਾਹਰਲੇ ਵਿਅਕਤੀਆਂ ਨੂੰ 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ 48 ਘੰਟੇ ਪਹਿਲਾਂ ਜ਼ਿਲ੍ਹਾ ਛੱਡਣ ਦੇ ਆਦੇਸ਼
ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਾਰੀ ਕੀਤੇ ਹੁਕਮ
ਫ਼ਿਰੋਜ਼ਪੁਰ, 28 ਜਨਵਰੀ 2017:( ) ਜ਼ਿਲ੍ਹਾ ਮੈਜਿਸਟਰੇਟ ਸ. ਬਲਵਿੰਦਰ ਸਿੰਘ ਧਾਲੀਵਾਲ (ਆਈ.ਏ.ਐਸ.) ਨੇ ਪੰਜਾਬ ਵਿਧਾਨ ਸਭਾ ਦੀਆਂ 4 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਲੋਕ ਪ੍ਰਤੀਨਿਧਤਾ ਐਕਟ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਵਿੱਚ ਲੱਗੇ ਬਾਹਰੀ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ 4 ਫਰਵਰੀ ਤੋਂ 48 ਘੰਟੇ ਪਹਿਲਾਂ ਭਾਵ 2 ਫਰਵਰੀ ਨੂੰ ਸ਼ਾਮ 05:00 ਵਜੇ ਤੱਕ ਜ਼ਿਲ੍ਹਾ ਛੱਡਣ ਦੇ ਆਦੇਸ਼ ਦਿੱਤੇ ਹਨ। ਲੋਕ ਪ੍ਰਤੀਨਿਧਤਾ ਐਕਟ 1973 ਮੁਤਾਬਿਕ ਚੋਣਾਂ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀ ਜ਼ਿਲ੍ਹੇ ਵਿੱਚ ਨਹੀਂ ਰਹਿ ਸਕਦੇ ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਮੁਹਿੰਮ ਵਿੱਚ ਲੱਗੇ ਬਾਹਰੀ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਜ਼ਿਲ੍ਹੇ ਵਿੱਚ ਰਹਿਣ 'ਤੇ ਪਾਬੰਦੀ ਲਗਾਈ ਜਾਂਦੀ ਹੈ, ਕਿਉਂਕਿ ਜ਼ਿਲ੍ਹੇ ਵਿੱਚ ਉਹੀ ਵਿਅਕਤੀ ਰਹਿ ਸਕਦਾ ਹੈ ਜੋ ਉਸ ਜ਼ਿਲ੍ਹੇ ਦਾ ਵਾਸੀ ਹੋਵੇ।