Ferozepur News
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਲਬਰੋਸ ਫੈਕਟਰੀ ਦੀ 300 ਮੀਟਰ ਦੀ ਹਦੂਦ ਅੰਦਰ ਧਰਨਾ/ਵਿਰੋਧ ਪ੍ਰਦਰਸ਼ਨ ਕਰਨ ‘ਤੇ ਰੋਕ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਲਬਰੋਸ ਫੈਕਟਰੀ ਦੀ 300 ਮੀਟਰ ਦੀ ਹਦੂਦ ਅੰਦਰ ਧਰਨਾ/ਵਿਰੋਧ ਪ੍ਰਦਰਸ਼ਨ ਕਰਨ ‘ਤੇ ਰੋਕ
ਫਿਰੋਜ਼ਪੁਰ, 10 ਅਕਤੂਬਰ, 2022: ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਮੈਡਮ ਅਮ੍ਰਿਤ ਸਿੰਘ ਆਈ.ਏ.ਐੱਸ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ, ਇਸ ਲਈ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਜ਼ੀਰਾ ਦੀ 300 ਮੀਟਰ ਦੀ ਹਦੂਦ ਅੰਦਰ ਧਰਨਾ/ਵਿਰੋਧ ਪ੍ਰਦਰਸ਼ਨ ਕਰਨ ‘ਤੇ ਰੋਕ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ 16500 ਆਫ 2022 ਮਿਤੀ 29-07-2022 ਨੂੰ ਜਾਰੀ ਹੁਕਮ ਜਿਸ ਵਿਚ ਪ੍ਰਦਰਸ਼ਨਕਾਰੀਆਂ/ ਧਰਨਾਕਾਰੀਆਂ ਦੁਆਰਾ ਫੈਕਟਰੀ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਿੱਚ ਕੋਈ ਰੁਕਾਵਟ ਨਾ ਪੈਦਾ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀਆਂ/ ਧਰਨਾਕਾਰੀਆਂ ਨੂੰ ਫੈਕਟਰੀ ਦੀ ਇਮਾਰਤ ਤੋਂ 300 ਮੀਟਰ ਅੱਗੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜਤ ਦਿੱਤੀ ਜਾਵੇ ਜਾਰੀ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।