Ferozepur News

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਫਿਰੋਜ਼ਪੁਰ, 01 ਅਗਸਤ 2023: ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 01-08-2023 ਤੋਂ 05-08-2023 ਤੱਕ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਪ੍ਰਤੀ ਬੇਨਤੀ ਅਨੁਸਾਰ ਲਗਾਤਾਰ ਬਾਰਿਸ਼ ਹੋਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁਕੇ ਹਨ। ਇਸ ਲਈ ਉਕਤ ਸਕੂਲਾਂ ਵਿੱਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।

Related Articles

Leave a Reply

Your email address will not be published. Required fields are marked *

Back to top button