Ferozepur News

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ ਵੱਲੋਂ ਕੋਈ ਵੀ ਹਥਿਆਰ ਨਾਲ ਲੈ ਕੇ ਤੁਰਨ ਤੇ ਪਾਬੰਦੀ

ਫ਼ਿਰੋਜ਼ਪੁਰ 21 ਮਈ 2018 (Manish Bawa ) ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਸ਼੍ਰੀ ਰਾਮਵੀਰ ਆਈ.ਏ.ਐੋਸ ਵੱਲੋਂ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਪਬਲਿਕ ਥਾਂ ਤੇ ਕੋਈ ਵੀ ਹਥਿਆਰ, ਜਿਨ੍ਹਾਂ ਵਿਚ ਲਾਇਸੰਸੀ ਹਥਿਆਰ/ਅਸਲਾ, ਗੋਲੀ ਸਿੱਕਾ, ਗੰਡਾਸਾ, ਚਾਕੂ/ਟਕੂਏ, ਬਰਸ਼ੇ, ਲੋਹੇ ਦੀਆਂ ਸਲਾਖ਼ਾਂ, ਲਾਠੀਆਂ ਛਵ੍ਹੀਆਂ ਅਤੇ ਧਮਾਕੇ ਖੇਂਜ ਪਦਾਰਥ, ਅਗਨਸ਼ੀਲ ਪਦਾਰਥ ਜਾਂ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ ਨੂੰ ਨਾਲ ਲੈ ਕੇ ਤੁਰਨ ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਮਿਤੀ 28 ਮਈ 2018 ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ, ਜਲੰਧਰ ਦੀ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਜ਼ਿਲ੍ਹੇ ਵਿਚ ਹਾਲਾਤ ਖ਼ਰਾਬ ਹੋਣ ਦਾ ਡਰ ਰਹਿੰਦਾ ਹੈ। ਇਨ੍ਹਾਂ ਹਲਾਤਾਂ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। 
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ, ਮਿਲਟਰੀ ਜਾਂ ਪੈਰਾ ਮਿਲਟਰੀ, ਬੀ.ਐਸ.ਐਫ ਅਤੇ ਹੋਮ ਗਾਰਡਜ਼ ਦੇ ਜਵਾਨਾ ਦੇ ਵਰਦੀ ਵਿਚ ਡਿਊਟੀ ਸਮੇਂ ਦੌਰਾਨ, ਕਾਰਜਕਾਰੀ ਮੈਜਿਸਟਰੇਟਾਂ ਅਤੇ ਸੁਰੱਖਿਆ ਗਾਰਡਾਂ ਤੇ ਲਾਗੂ ਨਹੀਂ ਹੋਵੇਗਾ। 

Related Articles

Back to top button